ਗੁਰਦਾਸਪੁਰ ‘ਚ 500 ਰੁਪਏ ਨੂੰ ਲੈ ਕੇ ਨੌਜਵਾਨ ਦਾ ਕਤਲ

ਗੁਰਦਾਸਪੁਰ, 6 ਜੁਲਾਈ 2024 – ਗੁਰਦਾਸਪੁਰ ‘ਚ ਸਿਰਫ 500 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਦੋ ਧੜਿਆਂ ‘ਚ ਝਗੜਾ ਹੋਇਆ ਅਤੇ ਸ਼ੁੱਕਰਵਾਰ ਨੂੰ ਹੋਏ ਇਸ ਝਗੜੇ ‘ਚ 19 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਪਿਤਾ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਪਹਿਲਾਂ ਸਰਕਾਰੀ ਹਸਪਤਾਲ ਕਾਹਨੂੰਵਾਨ ਵਿਖੇ ਲਿਜਾਇਆ ਗਿਆ, ਜਿੱਥੋਂ ਬਾਅਦ ਵਿਚ ਉਸ ਨੂੰ ਹਾਇਰ ਸੈਂਟਰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।

ਇਸ ਲੜਾਈ ਦੌਰਾਨ ਦੋਵਾਂ ਧੜਿਆਂ ਵੱਲੋਂ ਭਾਰੀ ਪਥਰਾਅ ਵੀ ਕੀਤਾ ਗਿਆ। ਲੜਾਈ ਦੌਰਾਨ ਇੱਕ ਇੱਟ ਪਿੰਡ ਵਾਸੀ ਰਾਜਨ ਮਸੀਹ ਪੁੱਤਰ ਬਲਵਿੰਦਰ ਮਸੀਹ ਦੇ ਸਿਰ ਵਿੱਚ ਵੱਜੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਤੇ ਉਸ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਰਾਹੁਲ ਅਤੇ ਰੋਹਿਤ ਮਸੀਹ ਨੇ ਰਾਜਨ ਦੇ ਭਰਾ ਸਾਜਨ ਨਾਲ ਮਿਲ ਕੇ ਕੁਝ ਦਿਨ ਪਹਿਲਾਂ ਆਪਣੇ ਗੁਆਂਢੀਆਂ ਦੀ ਕਣਕ ਚੋਰੀ ਕੀਤੀ ਸੀ। 500 ਰੁਪਏ ਦੀ ਚੋਰੀ ਹੋਈ ਕਣਕ ਨੂੰ ਲੈ ਕੇ ਦੋ ਗੁੱਟਾਂ ਵਿੱਚ ਲੜਾਈ ਹੋ ਗਈ। ਲੜਾਈ ਇੰਨੀ ਵਧ ਗਈ ਕਿ ਦੋਵਾਂ ਪਾਸਿਆਂ ਤੋਂ ਇੱਟਾਂ-ਪੱਥਰ ਸੁੱਟੇ ਜਾਣ ਲੱਗੇ। ਇਸ ਦੌਰਾਨ ਇਕ ਇੱਟ ਰਾਜਨ ‘ਤੇ ਵੱਜੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ।

ਇਸ ਸਬੰਧੀ ਸੂਚਨਾ ਮਿਲਣ ‘ਤੇ ਥਾਣਾ ਕਾਹਨੂੰਵਾਨ ਦੇ ਐਸਐਚਓ ਸਾਹਿਲ ਪਠਾਨੀਆ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਗੁਰਦਾਸਪੁਰ ਭੇਜ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਸਦਰ ਦੇ ਇੰਚਾਰਜ ਸਾਹਿਲ ਪਠਾਨੀ ਨੇ ਦੱਸਿਆ ਕਿ ਮੁਲਜ਼ਮ ਅਜੇ ਘਰੋਂ ਫਰਾਰ ਹਨ ਅਤੇ ਪੁਲੀਸ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਯਤਨ ਸ਼ੁਰੂ ਕਰ ਦਿੱਤੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੂਸੇਵਾਲਾ ਕਤਲ ਕਾਂਡ ਦੇ ਅਹਿਮ ਗਵਾਹ ਨਹੀਂ ਪਹੁੰਚੇ ਅਦਾਲਤ: ਮੰਗਿਆ ਸਮਾਂ

ਅਰਸ਼ਦੀਪ ਸਿੰਘ ਅੱਜ ਵਿਸ਼ਵ ਕੱਪ ਜਿੱਤਣ ਤੋਂ ਬਾਅਦ ਪਹਿਲੀ ਵਾਰ ਆਏਗਾ ਖਰੜ, ਏਅਰਪੋਰਟ ‘ਤੇ ਸਵਾਗਤ ਦੀਆਂ ਤਿਆਰੀਆਂ