ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਬੁਰੀ ਤਰ੍ਹਾਂ ਕੀਤੇ ਵਾਰ ਆਂਦਰਾਂ ਵੀ ਆਈਆਂ ਬਾਹਰ

ਚੰਡੀਗੜ੍ਹ, 31 ਦਸੰਬਰ 2022 – ਚੰਡੀਗੜ੍ਹ ਦੀ ਮੌਲੀ ਜਾਗਰਾਂ ਕਲੋਨੀ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਬੀਤੀ ਰਾਤ ਵਾਪਰੀ। ਹਮਲਾਵਰਾਂ ਨੇ ਨੌਜਵਾਨ ‘ਤੇ ਇੰਨੀ ਬੁਰੀ ਤਰ੍ਹਾਂ ਵਾਰ ਕੀਤੇ ਕਿ ਉਸ ਦੀਆਂ ਆਂਦਰਾਂ ਬਾਹਰ ਆ ਗਈਆਂ।

ਜਾਣਕਾਰੀ ਅਨੁਸਾਰ ਇਲਾਕੇ ਦੇ ਕੁਝ ਨਸ਼ੇੜੀ ਨੌਜਵਾਨਾਂ ਨੇ ਰੰਜਿਸ਼ ਦੌਰਾਨ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਆਸ਼ੀਸ਼ ਵਜੋਂ ਹੋਈ ਹੈ। ਇਸ ਦੇ ਨਾਲ ਹੀ ਇਸ ਹਮਲੇ ਵਿੱਚ ਨੌਜਵਾਨ ਦੇ ਭਰਾ ਦੇ ਵੀ ਸੱਟਾਂ ਲੱਗੀਆਂ ਹਨ। ਘਟਨਾ ਸਮੇਂ ਉਹ ਉਸ ਦੇ ਨਾਲ ਸੀ। ਮ੍ਰਿਤਕ ਦੀ ਉਮਰ 20 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਮ੍ਰਿਤਕ ਆਪਣੇ ਪਰਿਵਾਰ ਸਮੇਤ ਕਲੋਨੀ ਵਿੱਚ ਰਹਿ ਰਿਹਾ ਸੀ। ਉਸਦਾ ਇੱਕ ਭਰਾ ਵੀ ਹੈ। ਪਤਾ ਲੱਗਾ ਹੈ ਕਿ ਉਹ ਭੇਲਪੁਰੀ ਵਿੱਚ ਰੇਹੜੀ-ਫੜ੍ਹੀ ਚਲਾ ਕੇ ਆਪਣਾ ਗੁਜ਼ਾਰਾ ਚਲਾ ਰਿਹਾ ਸੀ। ਮੌਲੀ ਜਾਗਰਾਂ ਥਾਣਾ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਲਾਕਾ ਨਿਵਾਸੀ ਅਤੇ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਅਨਿਲ ਕੁਮਾਰ ਦੂਬੇ ਨੇ ਕਿਹਾ ਹੈ ਕਿ ਮੌਲੀਜਾਗਰਾਂ ਵਿੱਚ ਗੁੰਡਾਗਰਦੀ ਲਗਾਤਾਰ ਵੱਧ ਰਹੀ ਹੈ। ਮੌਕੇ ’ਤੇ ਪੁੱਜੇ ਉਨ੍ਹਾਂ ਕਿਹਾ ਕਿ ਪੁਲੀਸ ਦੀ ਢਿੱਲਮੱਠ ਕਾਰਨ ਇਲਾਕੇ ’ਚ ਲਗਾਤਾਰ ਅਪਰਾਧ ਵਧਦਾ ਜਾ ਰਿਹਾ ਹੈ। ਇੱਥੇ ਕਾਨੂੰਨ ਵਿਵਸਥਾ ਵੀ ਵਿਗੜ ਰਹੀ ਹੈ। ਪੁਲਿਸ ‘ਤੇ ਅਪਰਾਧੀਆਂ ਨੂੰ ਬਚਾਉਣ ਦੇ ਦੋਸ਼ ਵੀ ਲੱਗੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਦੋ ਭਰਾਵਾਂ ਦੀ ਸੜਕ ਹਾਦਸੇ ‘ਚ ਮੌ+ਤ

ਮੋਗਾ ‘ਚ ਨਸ਼ਿਆਂ ‘ਤੇ ਨਗਰ ਪੰਚਾਇਤ ਦਾ ਸਖ਼ਤ ਐਕਸ਼ਨ: NDPS ਮਾਮਲੇ ਦੀ ਪੈਰਵੀ ਕਰਨ ਵਾਲਿਆਂ ਦਾ ਹੋਵੇਗਾ ਬਾਈਕਾਟ