ਗੁਰਦਾਸਪੁਰ, 25 ਮਾਰਚ 2024 – ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅੰਦਰ ਪੈਂਦੇ ਪਿੰਡ ਪੱਖੋਕੇ ਟੈਹਲੀ ਸਾਹਿਬ ਦਾ ਨੌਜਵਾਨ ਰਾਜੂ ਮਸੀਹ ਆਪਣੇ ਭਰਾ ਨਾਲ ਡੇਰਾ ਬਾਬਾ ਨਾਨਕ ਵਿਖੇ ਘਰੋ ਘਰੇਲੂ ਸਮਾਨ ਲੈਣ ਆਇਆ ਸੀ ਕਿ ਰਸਤੇ ਵਿੱਚ ਗੁਰਜੀਤ ਸਿੰਘ ਨਾਮਕ ਪਿੰਡ ਚੰਦੂ ਨੰਗਲ ਦੇ ਵਿਅਕਤੀ ਵੱਲੋਂ ਲੁੱਟ ਦੀ ਨੀਅਤ ਨਾਲ ਰਾਜੂ ਮਸੀਹ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਦ ਕਿ ਉਸ ਦੇ ਭਰਾ ਵੱਲੋਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਵੀ ਕਿਰਚਾਂ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ।
ਉਸ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਦੱਸਣ ਮੁਤਾਬਕ ਉਕਤ ਹਮਲਾਵਰ ਆਪ ਹੀ ਜ਼ਖਮੀ ਵਿਅਕਤੀਆਂ ਨੂੰ ਸਰਕਾਰੀ ਹਸਪਤਾਲ ਡੇਰਾ ਬਾਬਾ ਨਾਨਕ ਲੈ ਕੇ ਆਇਆ ਤੇ ਦਾਖਲ ਤੇ ਹਸਪਤਾਲ ਵਿੱਚ ਛੱਡ ਕੇ ਫਰਾਰ ਹੋ ਗਿਆ। ਜਿੱਥੇ ਕਿ ਡਾਕਟਰਾਂ ਵੱਲੋਂ ਰਾਜੂ ਮਸੀਹ ਨੂੰ ਮ੍ਰਿਤਕ ਘੋਸਿਤ ਕਰ ਦਿੱਤਾ ਜਦ ਕਿ ਉਸਦੇ ਜ਼ਖਮੀ ਭਰਾ ਦਾ ਡੇਰਾ ਬਾਬਾ ਨਾਨਕ ਵਿਖੇ ਇਲਾਜ ਚੱਲ ਰਿਹਾ ਹੈ।
ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀਐਸਪੀ ਡੇਰਾ ਬਾਬਾ ਨਾਨਕ ਰਿਪੂਤਪਨ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਦੋ ਭਰਾਵਾਂ ਤੇ ਜਾਨਲੇਵਾ ਹਮਲਾ ਹੋਇਆ ਹੈ, ਜਿਸ ਵਿੱਚ ਇੱਕ ਭਰਾ ਦੀ ਮੌਤ ਹੋਈ ਹੈ ਤੇ ਦੂਸਰਾ ਗੰਭੀਰ ਜ਼ਖਮੀ ਹੋਇਆ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਗੁਰਜੀਤ ਸਿੰਘ ਵਾਸੀ ਚੰਦੂ ਨੰਗਲ ਦੇ ਖਿਲਾਫ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਲਾਸ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਬਟਾਲਾ ਭੇਜ ਦਿੱਤੀ ਹੈ।

ਮੁਜਰਮ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਜਲਦ ਤੋਂ ਜਲਦ ਮੁਜਰਮ ਨੂੰ ਫੜ ਕੇ ਸਲਾਖਾਂ ਪਿੱਛੇ ਕੀਤਾ ਜਾਵੇਗਾ। ਉਧਰ ਪਰਿਵਾਰਿਕ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਕੇ ਸਾਨੂੰ ਬਣਦਾ ਇਨਸਾਫ ਦਵਾਇਆ ਜਾਵੇ।
