ਜਲੰਧਰ, 6 ਮਾਰਚ 2025 : ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਹੁਸ਼ਿਆਰਪੁਰ ਰੋਡ ‘ਤੇ ਸ਼ੇਖੇ ਪਿੰਡ ਵਿੱਚ ਸਥਿਤ ਨਸ਼ਾ ਛਡਾਊ ਕੇਂਦਰ ਨੇੜਿਓਂ ਇਕ ਨੌਜਵਾਨ ਦੀ ਖ਼ੂਨ ਨਾਲ ਲਥਪਥ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦਾ ਕਤਲ ਕੀਤਾ ਗਿਆ ਹੈ। ਖ਼ੂਨ ਨਾਲ ਲਥਪਥ ਲਾਸ਼ ਉੱਥੇ ਪਈ ਵੇਖ ਕੇ ਇਕ ਰਾਹਗੀਰ ਨੇ ਮਕਸੂਦਾਂ ਥਾਣੇ ਦੀ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਇਲਾਕੇ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਘਟਨਾ ਸਬੰਧੀ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਕਤਲ ਦੀ ਸੂਚਨਾ ਮਿਲਣ ‘ਤੇ ਮਕਸੂਦਾਂ ਥਾਣੇ ਦੇ ਐੱਸ. ਐੱਚ. ਓ. ਬਲਵੀਰ ਸਿੰਘ ਮੌਕੇ ‘ਤੇ ਪਹੁੰਚੇ ਅਤੇ ਕਿਹਾ ਕਿ ਉਨ੍ਹਾਂ ਨੂੰ ਕੰਟਰੋਲ ਰੂਮ ‘ਤੇ ਕਤਲ ਕਰਕੇ ਵਿਅਕਤੀ ਦੀ ਲਾਸ਼ ਸੁੱਟਣ ਬਾਰੇ ਜਾਣਕਾਰੀ ਮਿਲੀ ਸੀ। ਮੌਕੇ ‘ਤੇ ਪਹੁੰਚਣ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰੱਖ ਦਿੱਤਾ ਗਿਆ। ਫੋਰੈਂਸਿਕ ਜਾਂਚ ਲਈ ਇਕ ਟੀਮ ਨੂੰ ਮੌਕੇ ‘ਤੇ ਬੁਲਾਇਆ ਗਿਆ ਹੈ। ਪਿੰਡ ਵਾਸੀਆਂ ਵੱਲੋਂ ਮ੍ਰਿਤਕ ਦੀ ਪਛਾਣ ਦੱਸੀ ਜਾ ਰਹੀ ਹੈ ਪਰ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ ਅਤੇ ਜਾਂਚ ਤੋਂ ਬਾਅਦ ਦੋਸ਼ੀ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।

