ਪ੍ਰੇਮ ਵਿਆਹ ਕਰਾ ਫਸਿਆ ਨੌਜਵਾਨ: ਪਤਨੀ 50 ਹਜ਼ਾਰ ਚੋਰੀ ਕਰਕੇ ਕਿਸੇ ਹੋਰ ਨਾਲ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿਣ ਲੱਗੀ

ਲੁਧਿਆਣਾ, 7 ਦਸੰਬਰ 2022 – ਲੁਧਿਆਣਾ ‘ਚ ਪੁਲਸ ਨੇ ਪਹਿਲਾਂ 3 ਵਾਰ ਵਿਆਹ ਕਰਵਾਉਣ ਵਾਲੀ ਔਰਤ ਖਿਲਾਫ ਮਾਮਲਾ ਦਰਜ ਕੀਤਾ ਹੈ। ਜਦੋਂ ਉਸ ਨੇ ਆਪਣੇ ਪਤੀ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀ ਤਾਂ ਉਹ ਪੁਲੀਸ ਕੋਲ ਗਿਆ। ਥਾਣਾ ਲਾਡੋਵਾਲ ਦੇ ਪਿੰਡ ਰਾਜੋਵਾਲ ਦੇ ਗਗਨਦੀਪ ਚੋਪੜਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਤੋਂ ਬਾਅਦ ਔਰਤ ਦੇ ਤਿੰਨ ਵਿਆਹਾਂ ਦਾ ਮਾਮਲਾ ਸਾਹਮਣੇ ਆਇਆ। ਗਗਨਦੀਪ ਨੇ ਉਸ ਨਾਲ ਲਵ ਮੈਰਿਜ ਕੀਤੀ ਸੀ। ਔਰਤ ਘਰੋਂ 50 ਹਜ਼ਾਰ ਰੁਪਏ ਚੋਰੀ ਕਰਕੇ ਫਰਾਰ ਹੋ ਗਈ ਹੈ। ਪੁਲਿਸ ਉਸ ਦੀ ਭਾਲ ਲਈ ਛਾਪੇਮਾਰੀ ਕਰ ਰਹੀ ਹੈ।

ਸ਼ਿਕਾਇਤਕਰਤਾ ਗਗਨਦੀਪ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੀ ਪਤਨੀ ਜੋਤੀ ਦੇ ਪਹਿਲਾਂ ਵੀ ਤਿੰਨ ਵਿਆਹ ਹੋ ਚੁੱਕੇ ਹਨ। 2019 ‘ਚ ਔਰਤ ਨੇ ਉਸ ਨਾਲ ਪ੍ਰੇਮ ਵਿਆਹ ਕਰ ਲਿਆ ਸੀ। ਔਰਤ ਨੇ ਉਸ ਤੋਂ ਇਹ ਗੱਲ ਛੁਪਾਈ ਕਿ ਉਸ ਦਾ ਪਹਿਲਾਂ ਵੀ ਤਿੰਨ ਵਾਰ ਵਿਆਹ ਹੋ ਚੁੱਕਾ ਹੈ। ਗਗਨਦੀਪ ਅਨੁਸਾਰ ਉਸ ਦੀ ਪਤਨੀ ਕਿਸੇ ਹੋਰ ਵਿਅਕਤੀ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿਚ ਸੀ ਅਤੇ ਉਸ ਦੇ ਘਰੋਂ ਨਕਦੀ ਚੋਰੀ ਕਰਕੇ ਲੈ ਗਈ।

ਔਰਤ ਜੋਤੀ ਗੁਰੂ ਗੋਬਿੰਦ ਸਿੰਘ ਨਗਰ ਦੀ ਰਹਿਣ ਵਾਲੀ ਹੈ। ਚੋਪੜਾ ਨੇ ਦਾਅਵਾ ਕੀਤਾ ਕਿ ਜਦੋਂ ਉਸ ਨੇ ਇਸ ਬਾਰੇ ਉਸ ਨਾਲ ਗੱਲ ਕੀਤੀ ਤਾਂ ਉਸ ਨੇ ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਮਹਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ 1 ਅਗਸਤ ਨੂੰ ਸ਼ਿਕਾਇਤ ਦਿੱਤੀ ਸੀ।

ਦੋਸ਼ੀ ਔਰਤ ਜੋਤੀ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਹੁਣ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਔਰਤ ਦੇ ਖਿਲਾਫ ਆਈਪੀਸੀ ਦੀ ਧਾਰਾ 193, 494, 406, 420 ਅਤੇ 506 ਦੇ ਤਹਿਤ ਕਾਰਵਾਈ ਕੀਤੀ ਗਈ ਹੈ। ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿੱਧੂ ਮੂਸੇਵਾਲਾ ਕ+ਤ+ਲ ਮਾਮਲਾ: ਮਾਨਸਾ ਪੁਲਿਸ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਕਰੇਗੀ ਪੁੱਛਗਿੱਛ

ਪੰਜਾਬ ‘ਚ ਸ਼ਰਾਬ ਪੀ ਕੇ ਗੱਡੀ ਚਲਾਉਣੀ ਪੈ ਸਕਦੀ ਹੈ ਮਹਿੰਗੀ: CM ਮਾਨ ਨੇ ਮੈਰਿਜ ਪੈਲੇਸਾਂ ਦੇ ਬਾਹਰ ਪੁਲਿਸ ਨਾਕਾਬੰਦੀ ਦੇ ਹੁਕਮ ਦਿੱਤੇ