ਸ੍ਰੀ ਚੋਲਾ ਸਾਹਿਬ ਵਿਖੇ ਵਾਪਰੀ ਵਾਰਦਾਤ, ਮੇਲਾ ਦੇਖ ਪਰਤ ਰਹੇ ਨੌਜਵਾਨ ਦਾ ਛੁਰੀਆਂ ਮਾਰ ਕੇ ਕ+ਤ+ਲ

ਡੇਰਾ ਬਾਬਾ ਨਾਨਕ, 8 ਮਾਰਚ 2023 – ਡੇਰਾ ਬਾਬਾ ਨਾਨਕ ਦੇ ਸ੍ਰੀ ਚੋਲਾ ਸਾਹਿਬ ਵਿਖੇ ਮੇਲਾ ਵੇਖਣ ਗਏ ਪਿੰਡ ਹਰੂਵਾਲ ਦੇ ਨੌਜਵਾਨ ਦਾ ਬੀਤੀ ਰਾਤ ਰੰਜਿਸ਼ ਤਹਿਤ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਜ਼ਖਮੀ ਨੌਜਵਾਨ ਨੂੰ ਗੰਭੀਰ ਹਾਲਤ ’ਚ ਕਮਿਊਨਿਟੀ ਹੈਲਥ ਸੈਂਟਰ ਕਲਾਨੌਰ ਵਿਖੇ ਲਿਆਂਦਾ ਗਿਆ ਸੀ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਰੁਪਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਹਰੂਵਾਲ ਵਜੋਂ ਹੋਈ ਹੈ। ਫਿਲਹਾਲ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ।

ਇਸ ਸਬੰਧੀ ਮ੍ਰਿਤਕ ਰੁਪਿੰਦਰ ਸਿੰਘ ਦੇ ਭਰਾ ਰਵਿੰਦਰ ਸਿੰਘ ਵਾਸੀ ਹਰੂਵਾਲ ਨੇ ਦੱਸਿਆ ਕਿ ਬੀਤੀ ਰਾਤ ਉਸ ਦਾ ਭਰਾ ਰੁਪਿੰਦਰ ਸਿੰਘ ਸ੍ਰੀ ਚੋਲਾ ਸਾਹਿਬ ਮੇਲਾ ਦੇਖ ਕੇ ਵਾਪਸ ਆ ਰਿਹਾ ਸੀ ਕਿ ਕਿਸੇ ਰੰਜਿਸ਼ ਤਹਿਤ ਕੁਝ ਨੌਜਵਾਨਾਂ ਨੇ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਸ ਸਬੰਧੀ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੀ ਐੱਸ. ਐੱਚ. ਓ. ਦਿਲਪ੍ਰੀਤ ਕੌਰ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ ਅਤੇ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਦੌਰਾਨ ਗਈ ਸੀ ਦੋ ਬੱਚਿਆਂ ਦੀ ਜਾਨ, ਪੁਲਿਸ ਨੇ ਫੜੇ ਦੋਵੇਂ ਲੁਟੇਰੇ

Tiktok ‘ਤੇ ਪਾਬੰਦੀ ਲਗਾਉਣ ਦੀ ਤਿਆਰੀ ‘ਚ ਅਮਰੀਕਾ, ਵ੍ਹਾਈਟ ਹਾਊਸ ਨੇ ਦਿੱਤੀ ਸਹਿਮਤੀ