ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਅਤੇ ਨਵਜੋਤ ਸਿੱਧੂ ਦੇ ਭਾਜਪਾ ‘ਚ ਸ਼ਾਮਲ ਹੋਣ ਦੇ ਚਰਚੇ

ਚੰਡੀਗੜ੍ਹ, 21 ਫਰਵਰੀ 2024 – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਭਾਜਪਾ ਵਿੱਚ ਵਾਪਸੀ ਦੀ ਚਰਚਾ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਇਸ ਦੇ ਨਾਲ ਹੀ ਇਹ ਵੀ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ ਅਤੇ ਗੁਰਦਾਸਪੁਰ ਸੀਟ ਤੋਂ ਚੋਣ ਲੜ ਸਕਦੇ ਹਨ।

ਬੁੱਧਵਾਰ ਸਵੇਰ ਤੋਂ ਹੀ ਕਈ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਦੋਵਾਂ ਮਸ਼ਹੂਰ ਹਸਤੀਆਂ ਦੇ ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ ਚੱਲ ਰਹੀ ਹੈ। ਹਾਲਾਂਕਿ ਇਸ ਸਬੰਧੀ ਦੋਵਾਂ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੁਪਰੀਮ ਕੋਰਟ ਜਾਣ ਦੀ ਤਿਆਰੀ ‘ਚ ਹਰਿਆਣਾ ਸਰਕਾਰ, ਹਾਈਕੋਰਟ ਨੇ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ

CM ਮਾਨ ਵੱਲੋਂ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ਼ਤ ਅਲੋਚਨਾ