ਡੀ ਆਈ ਜੀ ਜੇਲ੍ਹਾਂ ਨੇ ਦਿੱਤਾ ਅਸਤੀਫਾ, ਕਿਸਾਨੀ ਸੰਘਰਸ਼ ਦੀ ਕੀਤੀ ਹਮਾਇਤ

ਚੰਡੀਗੜ੍ਹ, 13 ਦਸੰਬਰ 2020 – ਪੰਜਾਬ ਦੇ ਜੇਲ੍ਹ ਵਿਭਾਗ ਦੇ ਡੀ ਆਈ ਜੀ  ਐਲ ਐਸ ਜਾਖੜ ਨੇ ਕਿਸਾਨੀ ਸੰਘਰਸ਼ ਦੀ ਹਮਾਇਤ ਵਿਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ‘ਚ ਲਗਾਤਾਰ ਕਈ ਖਿਡਾਰੀਆਂ, ਸਾਹਿਤਕਾਰਾਂ, ਕਲਾਕਾਰਾਂ ਮੰਤਰੀਆਂ ਤੇ ਹੋਰ ਉੱਘੇ ਆਗੂਆਂ ਨੇ ਕਿਸਾਨਾਂ ਦੇ ਹੱਕ ‘ਚ ਅਸਤੀਫ਼ੇ ਤੇ ਆਪਣੇ ਐਵਾਰਡ ਵਾਪਸ ਕੀਤੇ ਗਏ ਹਨ। ਇਸੇ ਕੜੀ ‘ਚ ਪੰਜਾਬ ਜੇਲ੍ਹ ਵਿਭਾਗ ਦੇ ਡੀ ਆਈ ਜੀ ਐਲ ਐਸ ਜਾਖੜ ਨਾਂਅ ਵੀ ਜੁੜ ਗਿਆ ਹੈ ਉਨ੍ਹਾਂ ਨੇ ਕਿਸਾਨਾਂ ਦੇ ਸੰਘਰਸ਼ ਨੂੰ ਹਮਾਇਤ ਕਰਦਿਆਂ ਆਪਣੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਉਹਨਾਂ ਆਪਣੇ ਅਸਤੀਫੇ ਵਿਚ ਉਹਨਾਂ ਲਿਖਿਆ ਹੈ ਕਿ ਮੈਂ ਕਿਸਾਨ ਦਾ ਪੁੱਤਰ ਹੋਣ ਦੇ ਨਾਅਤੇ ਇਹ ਸਮਝਦਾ ਹਾਂ ਕਿ ਮੈਨੂੰ ਵੀ ਇਸ ਸੰਘਰਸ਼ ਦਾ ਹਿੱਸਾ ਬਣਨਾ ਚਾਹੀਦਾ ਹੈ। ਇਸ ਕਰ ਕੇ ਮੈਨੂੰ ਤੁਰੰਤ ਪ੍ਰਭਾਵ ਤੋਂ ਡਿਊਟੀ ਤੋਂ ਫਾਰਗ ਕੀਤਾ ਜਾਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਖੇਤੀ ਕਾਨੂੰਨ ਰੱਦ ਕਰਾਉਣ ਲਈ ਹੋਰ ਕਿੰਨੇ ਕਿਸਾਨਾਂ ਨੂੰ ਕੁਰਬਾਨੀਆਂ ਦੇਣੀਆਂ ਪੈਣਗੀਆਂ ? ਰਾਹੁਲ ਨੇ ਮੋਦੀ ਨੂੰ ਪੁੱਛਿਆ…?

ਕਿਸਾਨ ਕਰਨਗੇ ਦਿੱਲੀ-ਜੈਪੁਰ ਹਾਈਵੇ ਬੰਦ