ਮਾਮਲਾ ਸਿੱਖ ਨੌਜਵਾਨ ਨਾਲ ਧੱਕੇਸ਼ਾਹੀ ਦੀ ਵੀਡੀਓ ਦਾ, ਰਾਜਸਥਾਨ ਪੁਲਿਸ ਵੱਲੋਂ 4 ਲੋਕਾਂ ਵਿਰੁੱਧ ਕੇਸ ਦਰਜ

  • ਮਨਜਿੰਦਰ ਸਿੰਘ ਸਿਰਸਾ ਵੱਲੋਂ ਸਿੱਖ ਨੌਜਵਾਨਾਂ ਨਾਲ ਕੁੱਟਮਾਰ ਦਾ ਮਾਮਲਾ ਚੁੱਕਣ ਮਗਰੋਂ ਰਾਜਸਥਾਨ ਪੁਲਿਸ ਵੱਲੋਂ 4 ਲੋਕਾਂ ਵਿਰੁੱਧ ਕੇਸ ਦਰਜ

ਨਵੀਂ ਦਿੱਲੀ, 12 ਮਈ 2021 – ਰਾਜਸਥਾਨ ਵਿਚ ਕੁਝ ਲੋਕਾਂ ਵੱਲੋਂ ਇਕ ਸਿੱਖ ਨੌਜਵਾਨਾਂ ਦੀ ਬੁਰੀ ਤਰਾਂ ਕੁੱਟਮਾਰ ਕਰਨ ਤੇ ਉਸਦੇ ਕੇਸਾਂ ਦੀ ਬੇਅਬਦੀ ਕਰਨ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਇਹ ਮਾਮਲਾ ਰਾਜਸਥਾਨ ਪੁਲਿਸ ਕੋਲ ਚੁੱਕਿਆ ਜਿਸ ਮਗਰੋਂ ਪੁਲਿਸ ਨੇ ਮਾਮਲੇ ਵਿਚ ਚਾਰ ਲੋਕਾਂ ਖਿਲਾਫ ਕੇਸ ਦਰਜ ਕਰ ਲਿਆ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਹਨਾਂ ਦੇ ਧਿਆਨ ਵਿਚ ਰਾਜਸਥਾਨ ਦੀ ਇਹ ਘਟਨਾ ਦੀ ਵੀਡੀਓ ਆਈ ਸੀ ਜਿਸ ਵਿਚ ਚਾਰ ਲੋਕਾਂ ਇਕ ਸਿੱਖ ਨੌਜਵਾਨ ਦੀ ਦਸਤਾਰ ਲਾਹ ਕੇ ਉਸਨੂੰ ਕੇਸਾਂ ਤੋਂ ਘੜੀਸ ਕੇ ਬੁਰੀ ਤਰਾਂ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਇਸ ਮਗਰੋਂ ਉਹਨਾਂ ਇਹ ਮਾਮਲਾ ਰਾਜਸਥਾਨ ਪੁਲਿਸ ਕੋਲ ਚੁੱਕਿਆ। ਇਸ ਤੋਂ ਕੁਝ ਸਮੇਂ ਬਾਅਦ ਹੀ ਰਾਜਸਥਾਨ ਪੁਲਿਸ ਨੇ ਉਹਨਾਂ ਨੂੰ ਸੂਚਿਤ ਕੀਤਾ ਕਿ ਮਾਮਲੇ ਵਿਚ ਭਰਤਪੁਰ ਪੁਲਿਸ ਵੱਲੋਂ ਮੁਸਤਾਕ, ਸੀਤਾਰਾਮ, ਸਾਬਿਰ ਤੇ ਇਕ ਹੋਰ ਖਿਲਾਫ ਧਾਰਾ 323, 341, 295 ਏ ਅਤੇ 34 ਆਈ ਪੀ ਸੀ ਤਹਿਤ ਮੁਕੱਦਮਾ ਨੰਬਰ 205/21 ਦਰਜ ਕੀਤਾ ਗਿਆ ਹੈ ਤੇ ਇਸ ਵਿਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਸਿਰਸਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਆਪਣੀ ਇਹ ਜ਼ਿੰਮੇਵਾਰੀ ਸਮਝਦੀ ਹੈ ਕਿ ਦੇਸ਼ ਅਤੇ ਦੁਨੀਆਂ ਵਿਚ ਜੇਕਰ ਕਿਤੇ ਵੀ ਸਿੱਖਾਂ ਨਾਲ ਕੋਈ ਧੱਕੇਸ਼ਾਹੀ ਦਾ ਮਾਮਲਾ ਆਉਂਦਾ ਹੈ ਤਾਂ ਇਹ ਉਹ ਤੁਰੰਤ ਇਸ ਵਿਚ ਕਾਰਵਾਈ ਕਰੇਗੀ।

ਉਹਨਾਂ ਕਿਹਾ ਕਿ ਮੌਜੂਦਾ ਮਾਮਲਾ ਜਦੋਂ ਉਹਨਾਂ ਦੇ ਧਿਆਨ ਵਿਚ ਆਇਆ ਤਾਂ ਉਹਨਾਂ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਤੇ ਮਾਮਲੇ ਵਿਚ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਹੁਣ ਕੇਸ ਦਰਜ ਹੋਣ ਤੋਂ ਬਾਅਦ ਦਿੱਲੀ ਕਮੇਟੀ ਯਕੀਨੀ ਬਣਾਏਗੀ ਕਿ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਕਾਨੂੰਨ ਅਨੁਸਾਰ ਉਹਨਾਂ ‘ਤੇ ਕੇਸ ਚੱਲੇ ਤੇ ਸਾਰੇ ਦੋਸ਼ੀ ਜੇਲ ਭੇਜੇ ਜਾਣ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

‘ਫਰਜ਼ ਮਨੁੱਖਤਾ ਲਈ’ ਕੋਵਿਡ ਹੈਲਪ ਕੇਂਦਰ, ਮਰੀਜ਼ਾਂ ਲਈ ਬਣ ਰਿਹਾ ਮਦਦਗਾਰ

2017 ਦੀਆਂ ਚੋਣਾ ਪਹਿਲਾਂ ਕੀਤੇ ਵਾਅਦਿਆਂ ਤੋਂ ਧਿਆਨ ਭਟਕਾਉਣ ਲਈ ਦੂਸ਼ਣਬਾਜ਼ੀ ਦਾ ਨਾਟਕ ਖੇਡ ਰਹੇ ਨੇ ਕਾਂਗਰਸੀ: ਹਰਪਾਲ ਚੀਮਾ