ਯੂਥ ਅਕਾਲੀ ਦਲ ਨੇ ਰਾਕੇਸ਼ ਪਾਂਡੇ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ, ਤਾਂ ਅੱਗੋਂ ਕਿਹਾ ਮੇਰੇ ਪੁੱਤ ਨੂੰ ਯੋਗਤਾ ਦੇ ਆਧਾਰ ‘ਤੇ ਮਿਲੀ ਨੌਕਰੀ

ਲੁਧਿਆਣਾ, 22 ਜੂਨ 2021 – ਲੁਧਿਆਣਾ ਤੋਂ ਕਾਂਗਰਸ ਦੇ ਵਿਧਾਇਕ ਰਾਕੇਸ਼ ਪਾਂਡੇ ਦੇ ਬੇਟੇ ਨੂੰ ਪੰਜਾਬ ਸਰਕਾਰ ਵੱਲੋਂ ਨਾਇਬ ਤਹਿਸੀਲਦਾਰ ਦੀ ਨੌਕਰੀ ਦਿੱਤੀ ਗਈ ਹੈ। ਜਿਸ ਨੂੰ ਲੈ ਕੇ ਨਾ ਸਿਰਫ ਵਿਰੋਧੀ ਪਾਰਟੀਆਂ ਸਗੋਂ ਕਾਂਗਰਸ ਦੇ ਕੁਝ ਆਪਣੇ ਵੀ ਆਗੂ ਇਸ ਦਾ ਵਿਰੋਧ ਕਰ ਰਹੇ ਹਨ। ਇਸੇ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਦੇ ਵਰਕਰਾਂ ਵੱਲੋਂ ਰਾਕੇਸ਼ ਪਾਂਡੇ ਦੀ ਰਿਹਾਇਸ਼ ਤੇ ਪਹੁੰਚ ਕੇ ਉਨ੍ਹਾਂ ਦਾ ਲੱਡੂ ਲੈ ਕੇ ਮੂੰਹ ਮਿੱਠਾ ਕਰਵਾਇਆ ਗਿਆ। ਉਨ੍ਹਾਂ ਦੇ ਬੇਟੇ ਨੂੰ ਨੌਕਰੀ ਲੱਗਣ ਤੇ ਤੰਜ ਕੱਸਦਿਆਂ ਉਨ੍ਹਾਂ ਨੂੰ ਲੱਡੂ ਖੁਆਏ ਗਏ। ਇਸ ਦੌਰਾਨ ਅਕਾਲੀ ਦਲ ਦੇ ਵਰਕਰਾਂ ਨੇ ਕਿਹਾ ਕਿ ਸ਼ਰਮ ਦੀ ਗੱਲ ਹੈ ਕਿ ਵਿਧਾਇਕਾਂ ਦੇ ਬੇਟਿਆਂ ਨੂੰ ਵੱਡੀਆਂ ਵੱਡੀਆਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ, ਜਦੋਂ ਕਿ ਪੰਜਾਬ ਦਾ ਨੌਜਵਾਨ ਬੇਰੁਜ਼ਗਾਰ ਹੈ, ਜਦੋਂ ਕਿ ਦੂਜੇ ਪਾਸੇ ਰਾਕੇਸ਼ ਪਾਂਡੇ ਨੇ ਆਪਣੀ ਸਫਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਬੇਟੇ ਨੂੰ ਯੋਗਤਾ ਮੁਤਾਬਕ ਨੌਕਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੇ ਅਤਿਵਾਦ ਦਾ ਸੰਤਾਪ ਹੰਢਾਇਆ ਹੈ। ਜਿਸ ਕਰਕੇ ਜੋ ਆਗੂ ਇਸ ਦਾ ਵਿਰੋਧ ਕਰ ਰਹੇ ਨੇ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ।

ਲੱਡੂ ਖਾਣ ਆਏ ਯੂਥ ਅਕਾਲੀ ਦਲ ਦੇ ਵਰਕਰਾਂ ਨੇ ਰਾਕੇਸ਼ ਪਾਂਡੇ ਤੇ ਤੰਜ ਕਸਦਿਆਂ ਕਿਹਾ ਕਿ ਅੱਜ ਪੰਜਾਬ ਸਰਕਾਰ ਨੂੰ ਸਿਰਫ਼ ਵਿਧਾਇਕਾਂ ਦੇ ਬੇਟੇ ਹੀ ਬੇਰੁਜ਼ਗਾਰ ਵਿਖਾਈ ਦੇ ਰਹੇ ਹਨ। ਜਦੋਂ ਕਿ ਪੰਜਾਬ ਦੇ ਵਿੱਚ ਵੱਡੀ ਤਾਦਾਦ ਵਿੱਚ ਨੌਜਵਾਨ ਬੇਰੁਜ਼ਗਾਰ ਨੇ ਅਧਿਆਪਕਾਂ ਨੂੰ ਪੱਕਿਆਂ ਨਹੀਂ ਕੀਤਾ ਜਾ ਰਿਹਾ। ਦਿਹਾੜੀਆਂ ਤੇ ਨੌਜਵਾਨ ਕੰਮ ਕਰ ਰਹੇ ਨੇ ਉੱਥੇ ਹੀ ਦੂਜੇ ਪਾਸੇ ਆਪਣੇ ਖੇਮੇ ਨੂੰ ਖੁਸ਼ ਕਰਨ ਲਈ ਕੈਪਟਨ ਸਾਹਿਬ ਵੱਲੋਂ ਉਨ੍ਹਾਂ ਦੇ ਵਿਧਾਇਕਾਂ ਦੇ ਬੇਟਿਆਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਨੇ। ਇਸ ਦੌਰਾਨ ਯੂਥ ਅਕਾਲੀ ਦਲ ਦੇ ਵਰਕਰਾਂ ਨੂੰ ਪੰਜ ਦੱਸਦਿਆਂ ਵਿਧਾਇਕ ਰਾਕੇਸ਼ ਪਾਂਡੇ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਹੁਤ ਖ਼ੁਸ਼ੀ ਦੀ ਗੱਲ ਹੈ ਕਿ ਤੁਹਾਡੇ ਬੇਟੇ ਨੂੰ ਨੌਕਰੀ ਮਿਲ ਗਈ ਹੈ।

ਉੱਥੇ ਹੀ ਦੂਜੇ ਪਾਸੇ ਇਨ੍ਹਾਂ ਸਾਰਿਆਂ ਦਾ ਜਵਾਬ ਦਿੰਦਿਆਂ ਵਿਧਾਇਕ ਰਾਕੇਸ਼ ਪਾਂਡੇ ਨੇ ਕਿਹਾ ਕਿ ਉਨ੍ਹਾਂ ਦਾ ਬੇਟਾ ਨੌਕਰੀ ਕਰਕੇ ਲੋਕਾਂ ਦੀ ਸੇਵਾ ਕਰਨਾ ਚਾਹੁੰਦਾ ਸੀ। ਇਸ ਕਰਕੇ ਉਸ ਨੇ ਇਸ ਲਈ ਅਪਲਾਈ ਵੀ ਕੀਤਾ ਸੀ ਅਤੇ ਹੁਣ ਜਦੋਂ ਨੌਕਰੀਆਂ ਨਿਕਲੀਆਂ ਹਨ ਉਨ੍ਹਾਂ ਦੇ ਬੇਟੇ ਦੀ ਵੀ ਨੌਕਰੀ ਲੱਗੀ ਹੈ। ਰਾਕੇਸ਼ ਪਾਂਡੇ ਜਿਵੇਂ ਬਿਲਕੁਲ ਇਸ ਗੱਲ ਤੋਂ ਅਣਜਾਣ ਹੁੰਦੇ ਹਨ। ਇਸ ਤਰ੍ਹਾਂ ਬਿਆਨ ਦਿੰਦੇ ਵਿਖਾਈ ਦਿੱਤੇ ਪਾਂਡੇ ਨੇ ਅੱਗੇ ਕਿਹਾ ਕਿ ਜੋ ਆਗੂ ਇਸ ਦਾ ਵਿਰੋਧ ਕਰ ਰਹੇ ਨੇ ਉਨ੍ਹਾਂ ਕਿਹਾ ਕੇ ਉਨ੍ਹਾਂ ਦੇ ਪਰਿਵਾਰ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਉਨ੍ਹਾਂ ਦੇ ਪਿਤਾ ਜੀ ਅੱਤਵਾਦੀਆਂ ਦਾ ਸ਼ਿਕਾਰ ਹੋਏ ਸਨ। ਉਦੋਂ ਉਨ੍ਹਾਂ ਦਾ ਬੇਟਾ ਬਹੁਤ ਛੋਟਾ ਸੀ ਅਤੇ ਹੁਣ ਉਸ ਨੂੰ ਨੌਕਰੀ ਮਿਲੀ ਹੈ ਜਿਸ ਲਈ ਉਹ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਨੇ। ਪਾਂਡੇ ਨੇ ਅੱਗੇ ਵੀ ਕਿਹਾ ਕਿ ਸਿਰਫ ਉਨ੍ਹਾਂ ਦੇ ਬੇਟੇ ਨੂੰ ਹੀ ਨੌਕਰੀ ਨਹੀਂ ਮਿਲੀ ਉਨ੍ਹਾਂ ਨੇ ਅਖ਼ਬਾਰ ਚ ਪੜ੍ਹਿਆ ਹੈ ਕਿ 20 ਲੱਖ ਨੌਜਵਾਨਾਂ ਨੂੰ ਨੌਕਰੀਆਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਨੇ ਉਨ੍ਹਾਂ ਦੇ ਬੇਟੇ ਨੂੰ ਮਿਲ ਗਈ ਹੈ ਬਾਕੀ ਨੌਜਵਾਨਾਂ ਨੂੰ ਵੀ ਮਿਲ ਰਹੀ ਹੈ।

ਜ਼ਿਕਰਯੋਗ ਹੈ ਕਿ ਵਿਰੋਧੀ ਧਿਰਾਂ ਦੇ ਨਾਲ ਕਾਂਗਰਸ ਦੇ ਆਪਣੇ ਵੀ ਆਗੂ ਲਗਾਤਾਰ ਰਾਕੇਸ਼ ਪਾਂਡੇ ਅਤੇ ਹੋਰ ਵਿਧਾਇਕਾਂ ਦੇ ਬੇਟਿਆਂ ਨੂੰ ਨੌਕਰੀਆਂ ਮਿਲਣ ਦਾ ਵਿਰੋਧ ਕਰ ਰਹੇ ਨੇ। ਉਨ੍ਹਾਂ ਦਾ ਕਹਿਣਾ ਹੈ ਕਿ ਲੋੜਵੰਦਾਂ ਮੁਤਾਬਕ ਨੌਕਰੀ ਦੇਣੀ ਚਾਹੀਦੀ ਸੀ। ਫਤਹਿਗੜ੍ਹ ਤੋਂ ਵਿਧਾਇਕ ਨੇ ਤਾਂ ਇਥੋਂ ਤੱਕ ਕਹਿ ਦਿੱਤਾ ਕਿ ਕੈਪਟਨ ਸਾਹਿਬ ਨੂੰ ਇਹ ਫ਼ੈਸਲਾ ਵਾਪਸ ਲੈਣਾ ਚਾਹੀਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵੱਡਾ ਬਾਦਲ ਐਸ ਆਈ ਟੀ ਅਤੇ ਕੈਪਟਨ ਅਮਰਿੰਦਰ ਤਿੰਨ ਮੈਂਬਰੀ ਕਮੇਟੀ ਅੱਗੇ ਹੋਣਗੇ ਪੇਸ਼

ਪੰਜਾਬੀ ਬਾਗ ਵਿੱਚ ਬਣਾਇਆ ਸ੍ਰੀ ਦਰਬਾਰ ਸਾਹਿਬ ਦਾ ਮਾਡਲ, ਪ੍ਰਸ਼ਾਸਨ ਨੇ ਸਿੱਖਾਂ ਦੇ ਵਿਰੋਧ ਮਗਰੋਂ ਤੁੜਵਾਇਆ