ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ, 25 ਫਰਵਰੀ 2021 -ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਵਾਸਤੇ 26 ਫਰਵਰੀ ਤੋਂ 5 ਮਾਰਚ, 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫੀਡਰ, ਅਬੋਹਰ ਬ੍ਰਾਂਚ,ਬਠਿੰਡਾ ਬ੍ਰਾਂਚ, ਬਿਸਤ ਦੋਆਬ ਨਹਿਰ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀਆਂ ਨਹਿਰਾਂ ਜਿਵੇਂ ਘੱਗਰ ਬ੍ਰਾਂਚ ਤੇ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿੱਚ ਹਨ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਭਾਖੜਾ ਮੇਨ ਲਾਈਨ (ਬੀ.ਐਮ.ਐਲ.) ਦੀਆਂ ਸਿੱਧੀਆਂ ਨਹਿਰਾਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦੇ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਹਰੀਕੇ ਸਿਸਟਮ ਦੇ ਗਰੁੱਪ ‘ਬੀ’ ਦੀਆਂ ਨਹਿਰਾਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਏ’ ਦੀਆਂ ਨਹਿਰਾਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿੱਚੋਂ ਨਿਕਲਦੀ ਮੇਨ ਬ੍ਰਾਂਚ ਲੋਅਰ ਅਤੇ ਇਸ ਵਿੱਚੋਂ ਨਿਕਲਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਲਾਹੌਰ ਬ੍ਰਾਂਚ, ਸਭਰਾਓਂ ਬ੍ਰਾਂਚ ਅਤੇ ਕਸੂਰ ਬ੍ਰਾਂਚ ਲੋਅਰ ਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੋਰੋਨਾ ਕਾਲ ਦੌਰਾਨ ਵਾਧੂ ਸਫਰ ਤੋਂ ਬਚਣ ਲਈ ਰੇਲਵੇ ਨੇ ਵਧਾਇਆ ਰੇਲ ਕਿਰਾਇਆ

ਕੇਂਦਰ ਸਰਕਾਰ ਵੱਲੋਂ ਸੋਸ਼ਲ ਮੀਡੀਆ ਤੇ ਓਟੀਟੀ ਪਲੇਟਫਾਰਮਾਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ