ਅਕਾਲੀ ਦਲ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਵਿਚ ਫੇਲ੍ਹ ਹੋਣ ’ਤੇ ਕੈਪਟਨ ਦਾ ਅਸਤੀਫਾ ਮੰਗਿਆ

  • ਇਕ ਏਕੜ ਦੇ ਮਾਲਕ ਪਿਤਾ ਪੁੱਤਰ ਵੱਲੋਂ ਆਤਮ ਹੱਤਿਆ ਕਰਨ ਨੇ ਕਾਂਗਰਸ ਸਰਕਾਰ ਦੇ ਦਾਅਵੇ ਲੀਰੋ ਲੀਰ ਕੀਤੇ : ਬਿਕਰਮ ਸਿੰਘ ਮਜੀਠੀਆ
  • ਕੇਂਦਰ ਨੂੰ ਆਖਿਆ ਕਿ ਉਹ ਆਤਮ ਹੱਤਿਆ ਕਰਨ ਵਾਲਿਆਂ ਵੱਲੋਂ ਕੀਤੀ ਮੰਗ ਅਨੁਸਾਰ ਕਾਲੇ ਕਾਨੂੰਨ ਰੱਦ ਕਰੇ

ਚੰਡੀਗੜ੍ਹ, 20 ਫਰਵਰੀ 2021 – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਸੂਹਾ ਵਿਚ ਪਿਓ ਪੁੱਤਰ ਵੱਲੋਂ ਕਰਜ਼ਾ ਮੁਆਫ ਨਾ ਕਰਨ ਕਾਰਨ ਆਤਮ ਹੱਤਿਆ ਕਰਨ ਦੇ ਮੱਦੇਨਜ਼ਰ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਤੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਲਾਏ ਝੂਠੇ ਲਾਅਰੇ ਤੇ ਧੋਖਾਧੜੀਹੁਣ ਬੇਨਕਾਬ ਹੋ ਚੁੱਕੀ ਹੈ।

ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਕੇਂਦਰ ਸਰਕਾਰ ਤਿੰਨ ਖੇਤੀਬਾੜੀ ਕਾਨੂੰਨ ਤੁਰੰਤ ਰੱਦ ਕਰੇ ਤੇ ਪਾਰਟੀ ਨੇ ਕਿਹਾ ਕਿ ਜਗਤਾਰ ਸਿੰਘ ਤੇ ਕਿਰਪਾਲ ਸਿੰਘ ਨੇ ਆਤਮ ਹੱਤਿਆ ਕਰਨ ਵੇੇਲੇ ਲਿਖੇ ਸੁਸਾਇੀਡ ਨੋਟ ਵਿਚ ਸਪਸ਼ਟ ਲਿਖਿਆ ਏ ਕਿ ਉਹ ਕੇਂਦਰ ਸਰਕਾਰ ਵੱਲੋਂ ਕਿਸਾਨ ਭਾਈਚਾਰੇ ਦੀ ਆਵਾਜ਼ ਸੁਣਨ ਤੋਂ ਇਨਕਾਰੀ ਹੋਣ ਕਾਰਨ ਦੁਖੀ ਹੋਕੇ ਇਹ ਕਦਮ ਚੁੱਕ ਰਹੇ ਹਨ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਇਥੇ ਦੱਸਿਆ ਕਿ ਪਿਓ ਪੁੱਤਰ ਦੋਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਗੁਟਕਾ ਸਾਹਿਬ ਤੇ ਦਸਮ ਪਿਤਾ ਦੀ ਝੂਠੀ ਸਹੁੰ ਚੁੱਕਣ ਨੂੰ ਬੇਨਕਾਬ ਕੀਤਾ ਹੈ ਤੇ ਨਾਲ ਹੀ ਕਿਹਾ ਕਿ ਅਮਰਿੰਦਰ ਸਿੰਘ ਨੇ ਸੱਤਾ ਵਿਚ ਆਉਣ ’ਤੇ ਕਿਸਾਨਾਂ ਦੇ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਝੁਠਾ ਵਾਅਦਾ ਕਰਨ ਦਾ ਵੀ ਦੋਸ਼ ਲਗਾਇਆ। ਉਹਨਾਂ ਕਿਹਾ ਕਿ ਜੋ ਕਿਸਾਨ ਇਕ ਏਕੜ ਜ਼ਮੀਨ ਦੇ ਹੀ ਮਾਲਕ ਹਨ, ਉਹਨਾਂ ਵੱਲੋਂ ਆਤਮ ਹੱਤਿਆ ਕਰਨ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਸਰਕਾਰ ਨੇ ਉਹਨਾਂ ਦੇ ਕਰਜ਼ੇ ਮੁਆਫ ਨਹੀਂ ਕੀਤੇ। ਉਹਨਾਂ ਕਿਹਾ ਕਿ ਇਹਨਾਂ ਕਿਸਾਨਾਂ ਨੇ ਇਹ ਵੀ ਦੱਸਿਆ ਕਿ ਅਸਲੀਅਤ ਇਹ ਹੈ ਕਿ ਕਾਂਗਰਸ ਸਰਕਾਰ ਇਹ ਝੂਠਾ ਦਾਅਵਾ ਕਰਰਹੀ ਹੈ ਕਿ ਉਸਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰ ਦਿੱਤੇ ਹਨ। ਉਹਨਾ ਕਿਹਾ ਕਿ ਇਹ ਆਧਾਰ ਹੀ ਪੰਜਾਬ ਕਾਂਗਰਸ ਪ੍ਰਧਾਨ ਦੇ ਖਿਲਾਫ ਕੇਸ ਦਰਜ ਕਰਨ ਲਈ ਹੀ ਕਾਫੀ ਹੈ ਕਿਉਂਕਿ ਉਹਨਾਂ ਦੀ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਝੂਠਾ ਵਾਅਦਾ ਕਰ ਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ।

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਰਾਜਕਾਲ ਦੌਰਾਨ ਸੈਂਕੜੇ ਕਿਸਾਨਾਂ ਨੇ ਆਤਮ ਹੱਤਿਆਵਾਂ ਕੀਤੀਆਂ ਹਨ ਕਿਉਂਕਿ ਕਾਂਗਰਸ ਸਰਕਾਰ ਨੇ ਉਹਨਾਂ ਦੇ ਕਰਜ਼ੇ ਮੁਆਫ ਕਰਨ ਦਾ ਵਾਅਦਾ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਇਹ ਵੀ ਇਕ ਸੱਚਾਈ ਹੈÇ ਕ ਅੰਕੜਾ ਜੋ 900 ਨੁੰ ਛੂਹ ਚੁੱਕਾ ਹੈ, ਉਹ ਮਾਸੁਮ ਕਿਸਾਨਾਂ ਨਾਲ ਧੋਖੇ ਦਾ ਸਬੂਤ ਹੈ। ਉਹਨਾਂ ਕਿਹਾ ਕਿ ਅਸੀਂ ਇਸ ਧੋਖੇਬਾਜ਼ ਸਰਕਾਰ ਨੂੰ ਵਿਧਾਨ ਸਭਾ ਦੇ ਆਉਂਦੇ ਬਜਟ ਸੈਸ਼ਨ ਵਿਚ ਸਿੱਧੇ ਹੋਕੇ ਟਕਰਾਂਗੇ ਤੇ ਉਸਨੂੰ ਸੂਬੇ ਦੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਮਜਬੂਰ ਕਰਾਂਗੇ।

ਮਜੀਠੀਆ ਨੇ ਕੇਂਰਦਰ ਸਰਕਾਰ ਵੱਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ’ਤੇ ਡਟੇ ਕਿਸਾਨ ਭਾਈਚਾਰੇ ਨਾਲ ਬਦਸਲੂਕੀਕਰਨ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਹੁਣ ਤੱਕ 165 ਤੋਂ ਵਧੇਰੇ ਕਿਸਾਨਾਂ ਨੇ ਸ਼ਹਾਦਤ ਦੇ ਦਿੱਤੀ ਹੈ ਪਰ ਇੰਨੀਆਂ ਮੌਤਾਂ ਹੋਣ ਦੇ ਬਾਵਜੂਦ ਵੀ ਕੇਂਦਰ ਸਰਕਾਰ ਤਿੰਨ ਖੇਤੀ ਕਾਨੂੰਨਾਂ ਬਾਰੇ ਕੋਈ ਵੀ ਸਮਝੌਤਾ ਕਰਨ ਨੂੰ ਤਿਆਰ ਨਹੀਂ ਹੈ। ਉਹਨਾਂ ਕਿਹਾ ਕਿ ਤਿੰਨ ਕਾਲੇ ਕਾਨੂੰਨਾਂ ਖਿਲਾਫ ਆਪਣੀ ਜਾਨ ਕੁਰਬਾਨ ਕਰਨ ਵਾਲੇ ਜਗਤਾਰ ਸਿੰਘ ਤੇ ਕਿਰਪਾਨ ਸਿੰਘ ਦੇ ਪਰਿਵਾਰ ਨਾਲ ਸ਼੍ਰੋਮਣੀ ਅਕਾਲੀ ਦਲ ਡੱਟ ਕੇ ਖੜ੍ਹੇਗਾ ਤੇ ਅਸੀਂ ਬਿਨਾਂ ਰੁਕਾਵਟ ਇਹਨਾਂ ਕਾਲੇ ਕਾਨੂੰਨਾਂ ਦਾ ਵਿਰੋਧ ਕਰਦੇ ਰਹਾਂਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਕਿਸਾਨਾਂ ‘ਚੋਂ 10 ਹੋਰ ਨੂੰ ਮਿਲੀ ਜ਼ਮਾਨਤ

‘ਯੂਥ ਆਫ ਪੰਜਾਬ’ ਮੁਹਿੰਮ ਦਾ ਪਹਿਲਾ ਪੜਾਅ 23 ਫਰਵਰੀ ਤੋਂ : ਚੇਅਰਮੈਨ ਬਿੰਦਰਾ