ਸਖਬੀਰ ਬਾਦਲ ਵੱਲੋਂ ਪਾਰਟੀ ਦੇ ਮੁਲਾਜ਼ਮ ਵਿੰਗ ਦਾ ਐਲਾਨ

  • ਸੁਰਿੰਦਰ ਸਿੰਘ ਪਹਿਲਵਾਨ ਸਰਪ੍ਰਸਤ ਅਤੇ ਸ. ਈਸ਼ਰ ਸਿੰਘ ਮੰਝਪੁਰ ਪ੍ਰਧਾਨ ਨਿਯੁਕਤ

ਚੰਡੀਗੜ੍ਹ 30 ਅਪ੍ਰੈਲ 2021 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂੁਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਪਾਰਟੀ ਦੇ ਮੁਲਾਜ਼ਮ ਵਿੰਗ ਦਾ ਐਲਾਨ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ. ਸੁਰਿੰਦਰ ਸਿੰਘ ਪਹਿਲਵਾਨ ਨੂੰ ਵਿੰਗ ਦਾ ਸਰਪ੍ਰਸਤ ਅਤੇ ਈਸ਼ਰ ਸਿੰਘ ਮੰਝਪੁਰ ਨੂੰ ਮੁਲਾਜਮ ਵਿੰਗ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸੇ ਤਰਾਂ ਗੁਰਚਰਨ ਸਿੰਘ ਕੌਲੀ ਪਟਿਆਲਾ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਜਗਦੀਸ਼ ਕੁਮਾਰ ਰਾਮਪੁਰਾ ਫੁਲ ਨੂੰ ਮੁਲਾਜਮ ਵਿੰਗ ਦਾ ਸਕੱਤਰ ਜਨਰਲ ਬਣਾਇਆ ਗਿਆ ਹੈ। ਉਹਨਾਂ ਦੱਸਿਆ ਕਿ ਜਲਦੀ ਹੀ ਪਾਰਟੀ ਦੇ ਮੁਲਾਜਮ ਫਰੰਟ ਅਤੇ ਮੁਲਾਜ਼ਮ ਵਿੰਗ ਦੇ ਬਾਕੀ ਅਹੁਦੇਦਾਰਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਆਜ ਤੱਕ ਦੇ ਨਾਮੀ ਪੱਤਰਕਾਰ ਦਾ ਕੋਰੋਨਾ ਕਾਰਨ ਦੇਹਾਂਤ

ਕੋਰਟ ਦਾ ਫੈਸਲਾ ਰਾਜਨੀਤਿਕ, ਮੌਜੂਦਾ ਪੰਜਾਬ ਸਰਕਾਰ ਤੋਂ ਵੀ ਕਿਸੇ ਇਨਸਾਫ ਦੀ ਉਮੀਦ ਨਹੀਂ ਹੈ: ਮੰਡ