ਵਿਧਾਨ ਸਭਾ ‘ਚ ਹਰਮਿੰਦਰ ਜੱਸੀ ਤੇ ਮਜੀਠੀਆ ਵਿਚਾਲੇ ਹੋਈ ਤਿੱਖੀ ਬਹਿਸ

ਚੰਡੀਗੜ੍ਹ, 2 ਮਾਰਚ 2021 – ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਸਰੇ ਦਿਨ ਅੱਜ ਮੰਗਲਵਾਰ ਨੂੰ ਸਦਨ ‘ਚ ਕਾਂਗਰਸ ਵਿਧਾਇਕ ਹਰਮਿੰਦਰ ਸਿੰਘ ਜੱਸੀ ਅਤੇ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਆਪਸ ‘ਚ ਤਿੱਖੀ ਬਹਿਸ ਹੋ ਗਈ। ਇਹ ਮਾਮਲਾ ਇਹਨਾਂ ਵੱਧ ਗਿਆ ਕਿ ਦੋਵੇਂ ਇਕ ਦੂਜੇ ਖਿਲਾਫ਼ ਤਿੱਖੇ ਸ਼ਬਦੀ ਹਮਲੇ ਕਰਨ ਲੱਗੇ ਅਤੇ ਇਹ ਗੱਲ ਅਪਸ਼ਬਦ ਬੋਲਦਿਆਂ ਪਰਿਵਾਰਕ ਪਿਛੋਕੜ ਤੱਕ ਜਾ ਪੁੱਜੀ।

ਇਹ ਝਗੜਾ ਉਦੋਂ ਸ਼ੁਰੂ ਹੋਇਆ ਜਦੋਂ ਗਿੱਲ ਨੇ ਸਾਕਾ ਨਨਕਾਣਾ ਦੇ ਕਤਲੇਆਮ ਦੌਰਾਨ ਸੁੰਦਰ ਸਿੰਘ ਮਜੀਠੀਆ ਵੱਲੋਂ ਮਹੰਤ ਨਰਾਇਣ ਦਾਸ ਨੂੰ ਕਥਿਤ ਤੌਰ ‘ਤੇ ਹਮਾਇਤ ਦੇਣ ਦਾ ਮੁੱਦਾ ਉਠਾਇਆ। ਇਸ ਤੇ ਉਲਟ ਵਾਰ ਕਰਦੇ ਹੋਏ ਮਜੀਠੀਆ ਨੇ ਗਿੱਲ ਤੇ ਇਲਜ਼ਾਮ ਲਾਏ ਕਿ ਉਸ ਦੇ ਪੁਲਿਸ ਅਫ਼ਸਰ ਅਜੀਤ ਸਿੰਘ ਸੰਧੂ ਨਾਲ ਸਬੰਧ ਰਹੇ ਹਨ “ਜਿਸ ਨੂੰ ਅੱਤਵਾਦ ਦੇ ਦੌਰ ਵਿੱਚ ਮਾਸੂਮ ਸਿੱਖਾਂ ਨੂੰ ਮਾਰੇ ਜਾਣ ਲਈ ਜਾਣਿਆ ਜਾਂਦਾ ਹੈ।”

ਇਹ ਸਾਰਾ ਕੁਝ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਸਦਨ ਵਿੱਚ ਮੌਜੂਦ ਸਾਰੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਹੋਇਆ। ਇਸ ਮੌਕੇ ਸਪੀਕਰ ਨੇ ਮਾਮਲੇ ਨੂੰ ਸ਼ਾਂਤ ਕਰਵਾਉਂਦਿਆਂ ਕਿਹਾ ਕਿ ਸਦਨ ਵਿੱਚ ਅਪਸ਼ਬਦ ਬੋਲਣ ਅਤੇ ਨਿੱਜੀ ਹਮਲਿਆਂ ਤੋਂ ਪਰਹੇਜ਼ ਕੀਤਾ ਜਾਣਾ ਚਾਹੀਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

379 ਸਕੂਲਾਂ ਵਿੱਚ ਕੌਸ਼ਲ ਯੋਗਤਾ ਲੈਬਾਰਟਰੀਆਂ ਲਈ ਗ੍ਰਾਂਟ ਜਾਰੀ

ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਵਿੱਤੀ ਸਾਲ ਦੇ ਅੰਤ ਤੱਕ ਮੁਕੰਮਲ ਕਰ ਲਿਆ ਜਾਵੇਗਾ – ਕੈਪਟਨ