ਨਵਜੋਤ ਸਿੱਧੂ ਦਾ ਕੈਪਟਨ ਖਿਲਾਫ ਬੋਲਣਾ ਗੈਰ ਜ਼ਿੰਮੇਵਾਰ ਅਤੇ ਅਨੁਸ਼ਾਸਨਹੀਣਤਾ ਰਵੱਈਆ – ਅਰੋੜਾ

  • ਉਦਯੋਗ ਮੰਤਰੀ ਨੇ ਕਿਹਾ ਸਿੱਧੂ ਪਾਰਟੀ ਲੀਡਰਸ਼ਿਪ ’ਤੇ ਸਵਾਲ ਖੜੇ੍ਹ ਕਰਕੇ ਪਾਰਟੀ ਨੂੰ ਕਮਜ਼ੋਰ ਕਰਨ ਦਾ ਕਰ ਰਿਹੈ ਕੰਮ
  • ਕਿਹਾ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਪੰਜਾਬ ’ਚ ਕਾਂਗਰਸ ਪਹਿਲਾਂ ਤੋਂ ਹੋਰ ਜ਼ਿਆਦਾ ਹੋਈ ਮਜ਼ਬੂਤ
  • ਅਰੋੜਾ ਨੇ ਸਿੱਧੂ ਨੂੰ ਅਨੁਸ਼ਾਸਨ ’ਚ ਰਹਿੰਦੇ ਹੋਇਆਂ ਪਾਰਟੀ ਨੀਤੀਆਂ ਦਾ ਸਨਮਾਨ ਕਰਨ ਦੀ ਦਿੱਤੀ ਸਲਾਹ

ਹੁਸ਼ਿਆਰਪੁਰ, 29 ਅਪ੍ਰੈਲ 2021 – ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਵਾਰ-ਵਾਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਬੋਲਣਾ ਉਨ੍ਹਾਂ ਦਾ ਪਾਰਟੀ ਦੇ ਪ੍ਰਤੀ ਗੈਰ ਜ਼ਿੰਮੇਵਾਰ ਰਵੱਈਆ ਅਤੇ ਅਨੁਸ਼ਾਸਨਹੀਣਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਨੇ ਪੰਜਾਬ ਦੀ ਚੋਣ ਲੜ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਸੀ ਅਤੇ ਪਾਰਟੀ ਹਾਈਕਮਾਨ ਨੇ ਹੀ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਤੌਰ ’ਤੇ ਚੁਣਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ’ਚ ਕਾਂਗਰਸ ਪਹਿਲਾਂ ਤੋਂ ਹੋਰ ਜ਼ਿਆਦਾ ਮਜ਼ਬੂਤ ਹੋਈ ਹੈ, ਐਸੇ ਵਿੱਚ ਨਵਜੋਤ ਸਿੰਘ ਸਿੱਧੂ ਦਾ ਵਾਰ-ਵਾਰ ਮੁੱਖ ਮੰਤਰੀ ਦੀ ਅਗਵਾਈ ’ਤੇ ਸਵਾਲ ਚੁੱਕਣੇ ਸਿੱਧੇ ਤੌਰ ’ਤੇ ਪਾਰਟੀ ਲੀਡਰਸ਼ਿਪ ’ਤੇ ਉਂਗਲੀ ਚੁੱਕਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਜੇਕਰ ਕੋਈ ਸਮੱਸਿਆ ਹੈ ਤਾਂ ਉਹ ਇਕ ਜ਼ਿੰਮੇਵਾਰ ਨੇਤਾ ਦੇ ਤੌਰ ’ਤੇ ਪਾਰਟੀ ਦੇ ਸਾਹਮਣੇ ਆਪਣੀ ਗੱਲ ਰੱਖੇ ਪਰ ਉਨ੍ਹਾਂ ਦਾ ਵਾਰ-ਵਾਰ ਸੋਸ਼ਲ ਮੀਡੀਆ ਅਤੇ ਜਨਤਕ ਤੌਰ ’ਤੇ ਮੁੱਖ ਮੰਤਰੀ ਦੇ ਖਿਲਾਫ ਬੋਲਣਾ ਪਾਰਟੀ ਨੂੰ ਕਮਜ਼ੋਰ ਕਰਦਾ ਹੈ।

ਕੈਬਨਿਟ ਮੰਤਰੀ ਨੇ ਨਵਜੋਤ ਸਿੰਘ ਸਿੱਧੂ ਨੂੰ ਅਨੁਸ਼ਾਸਨ ਵਿੱਚ ਰਹਿੰਦੇ ਹੋਏ ਪਾਰਟੀ ਨੀਤੀਆਂ ਦਾ ਸਨਮਾਨ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਨਵਜੋਤ ਸਿੰਘ ਸਿੱਧੂ ਦੀ ਕਾਰਗੁਜਾਰੀ ਤੋਂ ਸ਼ਹਿਰੀ ਵੋਟਰਾਂ ਵਿੱਚ ਨਾਰਾਜਗੀ ਦੇ ਚੱਲਦੇ ਮੁੱਖ ਮੰਤਰੀ ਨੇ ਲੋਕ ਹਿੱਤ ਵਿੱਚ ਇਨ੍ਹਾਂ ਦਾ ਵਿਭਾਗ ਬਦਲ ਦਿੱਤਾ ਸੀ ਅਤੇ ਹੁਣ ਵੀ ਇਨ੍ਹਾਂ ਨੇ ਪਾਰਟੀ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦੇ ਹੋਏ ਦੂਜਾ ਵਿਭਾਗ ਜੁਆਇੰਨ ਨਹੀਂ ਕੀਤਾ, ਬਲਕਿ ਸਮੇਂ-ਸਮੇਂ ’ਤੇ ਪਾਰਟੀ ਨੇਤਾਵਾਂ ਅਤੇ ਮੁੱਖ ਮੰਤਰੀ ਦੇ ਖਿਲਾਫ ਬੋਲਣ ਤੋਂ ਬਾਜ ਨਹੀਂ ਆਏ।

ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਨਵਜੋਤ ਸਿੰਘ ਸਿੱਧੂ ਨੂੰ ਪੂਰਾ ਮਾਣ ਸਨਮਾਣ ਦਿੱਤਾ ਅਤੇ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਕੈਬਨਿਟ ਵਿੱਚ ਉਨ੍ਹਾਂ ਨੂੰ ਉਚਾ ਅਹੁੱਦਾ ਦਿੱਤਾ ਬਾਵਜੂਦ ਇਸ ਦੇ ਉਹ ਪਾਰਟੀ ਅਤੇ ਜਨਤਾ ਦੀਆਂ ਉਮੀਦਾਂ ’ਤੇ ਖਰੇ ਨਹੀਂ ਉਤਰੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਲਈ ਜਿਥੇ ਜਨਤਾ ਦੀਆਂ ਭਾਵਨਾਵਾਂ ਦਾ ਸਨਮਾਨ ਹਮੇਸ਼ਾ ਪਹਿਲ ਰਹੀ ਹੈ ਉਥੇ ਪਾਰਟੀ ਦੀਆਂ ਨੀਤੀਆਂ ਅਤੇ ਅਨੁਸ਼ਾਸਨ ਵੀ ਉਨ੍ਹਾਂ ਹੀ ਅਹਿੰਮ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਕੂਲ ਸਿੱਖਿਆ ਨੂੰ ਬਿਹਤਰੀਨ ਤੇ ਆਧੁਨਿਕ ਬਣਾਉਣ ਲਈ 2,941.83 ਕਰੋੜ ਰੁਪਏ ਦੀ ਕਾਰਜ ਯੋਜਨਾ ਨੂੰ ਮਨਜ਼ੂਰੀ: ਮੁੱਖ ਸਕੱਤਰ

ਡੀ ਸੀ ਜਲੰਧਰ ਵੱਲੋਂ ਆਕਸੀਜਨ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਦਾ ਸਟਿੰਗ ਆਪ੍ਰੇਸ਼ਨ ਕਰਨ ਵਾਲੇ ਨੂੰ ਨਕਦ ਇਨਾਮ ਦਾ ਐਲਾਨ