ਨਵੀਂ ਦਿੱਲੀ, 10 ਫਰਵਰੀ, 2021 : ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਲਈ ਭਾਸ਼ਣ ਦੌਰਾਨ ਅੱਜ ਵਿਰੋਧੀ ਧਿਰ ਦੇ ਮੈਂਬਰਾਂ ਨੇ ਲੋਕ ਸਭਾ ਵਿਚ ਕਾਲੇ ਕਾਨੂੰਨ ਵਾਪਸ ਲਓ ਦੇ ਨਾਅਰੇ ਲਾਏ। ਲੋਕ ਸਭਾ ਦੇ ਸਪੀਕਰ ਓਮ ਬਿੜਲਾ ਨੇ ਵਿਰੋਧੀ ਧਿਰ ਮੈਂਬਰਾਂ ਨੂੰ ਸਮਝਾਉਣ ਦਾ ਕਾਫੀ ਯਤਨ ਕੀਤਾ। ਪਰ ਵਿਰੋਧੀ ਧਿਰ ਮੈਂਬਰ ਖਾਸ ਤੌਰ ’ਤੇ ਵਿਰੋਧੀ ਧਿਰ ਨੇਤਾ ਅਧੀਰ ਰੰਜਨ ਚੌਧਰੀ ਟੱਸ ਤੋਂ ਮੱਸ ਨਾ ਹੋਏ ਅਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦੌਰਾਨ ‘ਕਾਲੇ ਕਾਨੂੰਨ ਵਾਪਸ ਲਓ’ ਦੇ ਨਾਅਰੇ ਲਾਏ ਗਏ।