- ਆਸਟ੍ਰੇਲੀਆ ਜਿੱਤ ਕੇ ਸੈਮੀਫਾਈਨਲ ਲਈ ਕਰ ਹੈ ਸਦਕਾ ਕੁਆਲੀਫਾਈ
- ਅਫਗਾਨਿਸਤਾਨ ਵੀ ਸੈਮੀਫਾਈਨਲ ਦੀ ਦੌੜ ‘ਚ ਬਰਕਰਾਰ
ਮੁੰਬਈ, 7 ਨਵੰਬਰ 2023 – ਵਨਡੇ ਵਿਸ਼ਵ ਕੱਪ ਦਾ 39ਵਾਂ ਮੈਚ ਅੱਜ (7 ਨਵੰਬਰ ਨੂੰ) ਆਸਟ੍ਰੇਲੀਆ ਅਤੇ ਅਫਗਾਨਿਸਤਾਨ ਵਿਚਾਲੇ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ ਦੁਪਹਿਰ 2:00 ਵਜੇ ਸ਼ੁਰੂ ਹੋਵੇਗਾ। ਟਾਸ ਦੁਪਹਿਰ 1:30 ਵਜੇ ਹੋਵੇਗਾ।
ਇਹ ਮੈਚ ਦੋਵਾਂ ਟੀਮਾਂ ਲਈ ਬਹੁਤ ਮਹੱਤਵਪੂਰਨ ਹੈ। ਇਸ ਮੈਚ ਨੂੰ ਜਿੱਤ ਕੇ ਪੰਜ ਵਾਰ ਦੀ ਵਿਸ਼ਵ ਚੈਂਪੀਅਨ ਆਸਟ੍ਰੇਲੀਆ ਸੈਮੀਫਾਈਨਲ ਲਈ ਕੁਆਲੀਫਾਈ ਕਰ ਲਵੇਗੀ। ਇਸ ਦੇ ਨਾਲ ਹੀ ਇਸ ਵਿਸ਼ਵ ਕੱਪ ‘ਚ ਆਪਣੇ ਪ੍ਰਦਰਸ਼ਨ ਨਾਲ ਸਭ ਨੂੰ ਹੈਰਾਨ ਕਰਨ ਵਾਲਾ ਅਫਗਾਨਿਸਤਾਨ ਜੇਕਰ ਇਹ ਮੈਚ ਜਿੱਤ ਜਾਂਦਾ ਹੈ ਤਾਂ ਉਹ ਸੈਮੀਫਾਈਨਲ ਦੀ ਦੌੜ ‘ਚ ਨਿਊਜ਼ੀਲੈਂਡ ਅਤੇ ਪਾਕਿਸਤਾਨ ਨੂੰ ਵੀ ਪਛਾੜ ਸਕਦਾ ਹੈ।
ਆਸਟ੍ਰੇਲੀਆ ਇਸ ਵਿਸ਼ਵ ਕੱਪ ‘ਚ ਸ਼ਾਨਦਾਰ ਫਾਰਮ ‘ਚ ਹੈ, ਜਿਸ ਨੇ ਪਹਿਲੇ ਦੋ ਮੈਚ ਹਾਰਨ ਤੋਂ ਬਾਅਦ ਲਗਾਤਾਰ ਪੰਜ ਮੈਚ ਜਿੱਤੇ ਹਨ। ਇਸ ਦੇ ਸੱਤ ਮੈਚਾਂ ਵਿੱਚ ਪੰਜ ਜਿੱਤਾਂ ਅਤੇ ਦੋ ਹਾਰਾਂ ਤੋਂ ਬਾਅਦ 10 ਅੰਕ ਹਨ ਅਤੇ ਟੀਮ ਅੰਕ ਸੂਚੀ ਵਿੱਚ ਤੀਜੇ ਸਥਾਨ ’ਤੇ ਹੈ।
ਦੂਜੇ ਪਾਸੇ ਅਫਗਾਨਿਸਤਾਨ ਦੀ ਟੀਮ ਨੇ ਇਸ ਵਿਸ਼ਵ ਕੱਪ ‘ਚ ਸਾਬਕਾ ਚੈਂਪੀਅਨ ਇੰਗਲੈਂਡ, ਪਾਕਿਸਤਾਨ ਅਤੇ ਸ਼੍ਰੀਲੰਕਾ ਵਰਗੀਆਂ ਤਿੰਨ ਵੱਡੀਆਂ ਟੀਮਾਂ ਨੂੰ ਹਰਾਇਆ ਹੈ। ਟੀਮ ਦੇ ਸੱਤ ਮੈਚਾਂ ਵਿੱਚ ਚਾਰ ਜਿੱਤਾਂ ਅਤੇ ਤਿੰਨ ਹਾਰਾਂ ਤੋਂ ਬਾਅਦ 8 ਅੰਕ ਹਨ ਅਤੇ ਉਹ ਛੇਵੇਂ ਸਥਾਨ ’ਤੇ ਹੈ।
ਵਨਡੇ ‘ਚ ਰਿਕਾਰਡ ਆਸਟ੍ਰੇਲੀਆ ਦੇ ਪੱਖ ‘ਚ ਇਕਤਰਫਾ ਹੈ। ਹਾਲਾਂਕਿ ਇਸ ਮੈਚ ‘ਚ ਦੋਵਾਂ ਟੀਮਾਂ ਵਿਚਾਲੇ ਸਖਤ ਮੁਕਾਬਲਾ ਹੋਵੇਗਾ। ਮੁਜੀਬ ਉਰ ਰਹਿਮਾਨ, ਮੁਹੰਮਦ ਨਬੀ, ਰਾਸ਼ਿਦ ਖਾਨ ਅਤੇ ਨੂਰ ਅਹਿਮਦ ਦੀ ਸਪਿਨ ਗੇਂਦਬਾਜ਼ੀ ਆਸਟਰੇਲੀਆ ਦੀ ਬੱਲੇਬਾਜ਼ੀ ਲਾਈਨਅੱਪ ਨੂੰ ਪਰੇਸ਼ਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਵਨਡੇ ਵਿਸ਼ਵ ਕੱਪ ‘ਚ ਦੋਵਾਂ ਵਿਚਾਲੇ ਹੁਣ ਤੱਕ ਕੁੱਲ ਦੋ ਮੈਚ ਖੇਡੇ ਗਏ ਹਨ। ਆਸਟ੍ਰੇਲੀਆ ਨੇ ਦੋਵੇਂ ਜਿੱਤੇ। ਵਿਸ਼ਵ ਕੱਪ ਮੈਚਾਂ ਤੋਂ ਇਲਾਵਾ ਵਨਡੇ ‘ਚ ਦੋਵਾਂ ਟੀਮਾਂ ਵਿਚਾਲੇ ਸਿਰਫ ਇਕ ਮੈਚ ਹੋਇਆ ਹੈ। ਜੋ ਕਿ ਸਾਲ 2012 ਵਿੱਚ ਹੋਇਆ ਸੀ, ਜਿਸ ਵਿੱਚ ਆਸਟਰੇਲੀਆ ਨੇ 66 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ। ਯਾਨੀ ਜੇਕਰ ਅਫਗਾਨਿਸਤਾਨ ਦੀ ਟੀਮ ਅੱਜ ਜਿੱਤ ਜਾਂਦੀ ਹੈ ਤਾਂ ਇਹ ਆਸਟਰੇਲੀਆ ਖਿਲਾਫ ਵਨਡੇ ‘ਚ ਉਸ ਦੀ ਪਹਿਲੀ ਜਿੱਤ ਹੋਵੇਗੀ।