ਚੇਨਈ, 23 ਮਾਰਚ 2204 – 5 ਵਾਰ ਦੀ ਚੈਂਪੀਅਨ ਚੇਨਈ ਸੁਪਰ ਕਿੰਗਜ਼ (CSK) ਨੇ ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਮੌਜੂਦਾ ਸੀਜ਼ਨ ਦੀ ਸ਼ੁਰੂਆਤ ਜਿੱਤ ਨਾਲ ਕੀਤੀ ਹੈ। ਨਵੇਂ ਕਪਤਾਨ ਰੁਤੁਰਾਜ ਗਾਇਕਵਾੜ ਦੀ ਅਗਵਾਈ ‘ਚ CSK ਨੇ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਨੂੰ 6 ਵਿਕਟਾਂ ਨਾਲ ਹਰਾ ਦਿੱਤਾ ਹੈ।
ਬੈਂਗਲੁਰੂ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 6 ਵਿਕਟਾਂ ਦੇ ਨੁਕਸਾਨ ‘ਤੇ 173 ਦੌੜਾਂ ਬਣਾਈਆਂ। ਬੈਂਗਲੁਰੂ ਲਈ ਅਨੁਜ ਰਾਵਤ ਨੇ 48 ਦੌੜਾਂ ਦੀ ਪਾਰੀ ਖੇਡੀ।ਅਨੁਜ ਰਾਵਤ ਨੇ ਸਭ ਤੋਂ ਵੱਧ 48 ਦੌੜਾਂ ਬਣਾਈਆਂ। ਵਿਰਾਟ ਕੋਹਲੀ 20 ਗੇਂਦਾਂ ‘ਤੇ ਸਿਰਫ 21 ਦੌੜਾਂ ਹੀ ਬਣਾ ਸਕੇ।
ਜਵਾਬ ਵਿੱਚ ਚੇਨਈ ਸੁਪਰ ਕਿੰਗਜ਼ ਨੇ ਇਹ ਟੀਚਾ 18.4 ਓਵਰਾਂ ਵਿੱਚ 4 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਚੇਨਈ ਲਈ ਸ਼ਿਵਮ ਦੂਬੇ 34 ਦੌੜਾਂ ਬਣਾ ਕੇ ਨਾਬਾਦ ਰਹੇ ਅਤੇ ਰਵਿੰਦਰ ਜਡੇਜਾ 25 ਦੌੜਾਂ ਬਣਾ ਕੇ ਨਾਬਾਦ ਰਹੇ। ਚੇਨਈ ਲਈ ਰਚਿਨ ਰਵਿੰਦਰਾ ਨੇ 37 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ।
ਜਿੱਤ ਦੇ ਹੀਰੋ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਮੁਸਤਫਿਜ਼ੁਰ ਰਹਿਮਾਨ ਰਹੇ। ਉਸ ਨੇ 29 ਦੌੜਾਂ ਦੇ ਕੇ 4 ਵਿਕਟਾਂ ਲਈਆਂ। ਰਹਿਮਾਨ ਨੂੰ ਮੈਚ ਦਾ ਸਰਵੋਤਮ ਖਿਡਾਰੀ ਚੁਣਿਆ ਗਿਆ।