ਚੇਨਈ, 9 ਅਪ੍ਰੈਲ 2024 – ਇੰਡੀਅਨ ਪ੍ਰੀਮੀਅਰ ਲੀਗ-2024 (IPL) ਵਿੱਚ ਮੌਜੂਦਾ ਚੈਂਪੀਅਨ ਚੇਨਈ ਸੁਪਰ ਕਿੰਗਜ਼ ਨੇ ਤੀਜਾ ਮੈਚ ਜਿੱਤ ਲਿਆ ਹੈ। ਟੀਮ ਨੇ ਮੌਜੂਦਾ ਸੈਸ਼ਨ ਦੇ 22ਵੇਂ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੂੰ 7 ਵਿਕਟਾਂ ਨਾਲ ਹਰਾਇਆ। CSK ਨੇ ਆਪਣੇ ਘਰੇਲੂ ਮੈਦਾਨ ਚੇਪੌਕ ‘ਤੇ ਆਪਣੇ ਸਾਰੇ ਮੈਚ ਜਿੱਤੇ ਹਨ। ਰੁਤੁਰਾਜ ਗਾਇਕਵਾੜ ਦੀ ਕਪਤਾਨੀ ਵਾਲੀ ਚੇਨਈ ਦੀ ਟੀਮ ਨੇ ਮੈਚ ਵਿੱਚ ਕੇਕੇਆਰ ਨੂੰ ਹਰਾਇਆ।
ਕੋਲਕਾਤਾ ਨਾਈਟ ਰਾਈਡਰਜ਼ (KKR) ਨੂੰ ਆਖਰਕਾਰ ਇੰਡੀਅਨ ਪ੍ਰੀਮੀਅਰ ਲੀਗ (IPL) 2024 ਸੀਜ਼ਨ ਵਿੱਚ ਆਪਣੀ ਪਹਿਲੀ ਹਾਰ ਮਿਲੀ। ਇਸ ਤੋਂ ਪਹਿਲਾਂ ਟੀਮ ਨੇ ਲਗਾਤਾਰ 3 ਮੈਚ ਜਿੱਤੇ ਸਨ। ਉਸ ਨੂੰ ਸੋਮਵਾਰ (8 ਅਪ੍ਰੈਲ) ਨੂੰ ਚੇਨਈ ਸੁਪਰ ਕਿੰਗਜ਼ (CSK) ਤੋਂ ਇਸ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ।
ਸੋਮਵਾਰ ਨੂੰ CSK ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਕੇਕੇਆਰ ਨੇ 20 ਓਵਰਾਂ ‘ਚ 9 ਵਿਕਟਾਂ ‘ਤੇ 137 ਦੌੜਾਂ ਬਣਾਈਆਂ। ਰਵਿੰਦਰ ਜਡੇਜਾ ਅਤੇ ਤੁਸ਼ਾਰ ਦੇਸ਼ਪਾਂਡੇ ਨੇ 3-3 ਵਿਕਟਾਂ ਲਈਆਂ। CSK ਨੇ 17.4 ਓਵਰਾਂ ‘ਚ 3 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਟੀਮ ਦੇ ਕਪਤਾਨ ਰੁਤੁਰਾਜ ਗਾਇਕਵਾੜ ਨੇ ਅਰਧ ਸੈਂਕੜੇ ਵਾਲੀ ਪਾਰੀ ਖੇਡੀ। ਰਵਿੰਦਰ ਜਡੇਜਾ ਨੂੰ ਪਲੇਅਰ ਆਫ ਦਿ ਮੈਚ ਚੁਣਿਆ ਗਿਆ।