ਚੰਡੀਗੜ੍ਹ, 16 ਅਪ੍ਰੈਲ 2022 – ਕ੍ਰਿਕਟਰ ਹਰਭਜਨ ਨੇ ਕਿਸਾਨਾਂ ਦੀਆਂ ਧੀਆਂ ਅਤੇ ਭਲਾਈ ਕਾਰਜਾਂ ਲਈ ਆਪਣੀ ਰਾਜ ਸਭਾ ਦੀ ਤਨਖਾਹ ਦੇਣ ਦਾ ਐਲਾਨ ਕੀਤਾ ਹੈ।
ਇਸ ਸੰਬੰਧੀ ਕ੍ਰਿਕਟਰ ਹਰਭਜਨ ਸਿੰਘ ਨੇ ਟਵੀਟ ਕਰਦਿਆਂ ਕਿਹਾ ਕੇ, “ਇੱਕ ਰਾਜ ਸਭਾ ਮੈਂਬਰ ਹੋਣ ਦੇ ਨਾਤੇ, ਮੈਂ ਕਿਸਾਨਾਂ ਦੀਆਂ ਧੀਆਂ ਨੂੰ ਉਨ੍ਹਾਂ ਦੀ ਸਿੱਖਿਆ ਅਤੇ ਭਲਾਈ ਲਈ ਆਪਣੀ ਰਾਜ ਸਭਾ ਦੀ ਤਨਖਾਹ ਦਾ ਯੋਗਦਾਨ ਦੇਣਾ ਚਾਹੁੰਦਾ ਹਾਂ। ਮੈਂ ਆਪਣੇ ਦੇਸ਼ ਦੀ ਬਿਹਤਰੀ ਲਈ ਯੋਗਦਾਨ ਪਾਉਣ ਲਈ ਸ਼ਾਮਲ ਹੋਇਆ ਹਾਂ ਅਤੇ ਮੈਂ ਜੋ ਵੀ ਕਰ ਸਕਦਾ ਹਾਂ ਕਰਾਂਗਾ।”