IPL ਵਿੱਚ ਅੱਜ ਹੈਦਰਾਬਾਦ ਅਤੇ ਗੁਜਰਾਤ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

ਹੈਦਰਾਬਾਦ, 16 ਮਈ 2024 – ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 66ਵੇਂ ਮੈਚ ਵਿੱਚ ਅੱਜ ਸਨਰਾਈਜ਼ਰਜ਼ ਹੈਦਰਾਬਾਦ ਦਾ ਸਾਹਮਣਾ ਗੁਜਰਾਤ ਟਾਈਟਨਜ਼ ਨਾਲ ਹੋਵੇਗਾ। ਇਹ ਮੈਚ ਹੈਦਰਾਬਾਦ ਦੇ ਘਰੇਲੂ ਮੈਦਾਨ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ‘ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਪਿਛਲੇ ਮੈਚ ‘ਚ ਗੁਜਰਾਤ ਨੇ ਘਰੇਲੂ ਮੈਦਾਨ ‘ਤੇ 7 ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ।

GT ਪਹਿਲਾਂ ਹੀ ਪਲੇਆਫ ਦੀ ਦੌੜ ਤੋਂ ਬਾਹਰ ਹੈ। ਹੈਦਰਾਬਾਦ ਦੇ 12 ਮੈਚਾਂ ਵਿੱਚ 7 ​​ਜਿੱਤਾਂ ਅਤੇ 4 ਹਾਰਾਂ ਨਾਲ 14 ਅੰਕ ਹਨ। ਟੀਮ ਅੰਕ ਸੂਚੀ ‘ਚ ਚੌਥੇ ਸਥਾਨ ‘ਤੇ ਹੈ। ਦੂਜੇ ਪਾਸੇ ਗੁਜਰਾਤ ਸੂਚੀ ਵਿਚ 8ਵੇਂ ਨੰਬਰ ‘ਤੇ ਹੈ। ਟੀਮ ਦੇ 13 ਮੈਚਾਂ ਵਿੱਚ 5 ਜਿੱਤਾਂ ਅਤੇ 7 ਹਾਰਾਂ ਨਾਲ 11 ਅੰਕ ਹਨ। ਟੀਮ ਦਾ ਇੱਕ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ।

ਹੈਦਰਾਬਾਦ ਅਤੇ ਗੁਜਰਾਤ ਵਿਚਾਲੇ ਹੁਣ ਤੱਕ 4 IPL ਮੈਚ ਖੇਡੇ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ 3 ਗੁਜਰਾਤ ਨੇ ਜਿੱਤੇ ਅਤੇ ਸਿਰਫ 1 ਹੈਦਰਾਬਾਦ ਨੇ ਜਿੱਤਿਆ ਹੈ। ਦੋਵਾਂ ਟੀਮਾਂ ਵਿਚਾਲੇ ਹੋਏ ਪਿਛਲੇ ਤਿੰਨ ਮੈਚ ਗੁਜਰਾਤ ਨੇ ਜਿੱਤੇ ਹਨ। ਇਸ ਦੇ ਨਾਲ ਹੀ ਦੋਵੇਂ ਟੀਮਾਂ ਪਹਿਲੀ ਵਾਰ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਆਹਮੋ-ਸਾਹਮਣੇ ਹੋਣਗੀਆਂ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਇੰਦੌਰ: ਖੜ੍ਹੇ ਟਰੱਕ ਦੇ ਹੇਠਾਂ ਜਾ ਵੜੀ ਕਾਰ, 8 ਮੌਤਾਂ

ਕਬੂਤਰ ਪਿੱਛੇ ਬਿਜਲੀ ਘਰ ‘ਚ ਜਾ ਵੜੇ 2 ਨੌਜਵਾਨ ਕਰੰਟ ਲੱਗਣ ਨਾਲ ਝੁਲਸੇ