ਨਵੀਂ ਦਿੱਲੀ, 20 ਨਵੰਬਰ 2024 – ਬਾਰਡਰ-ਗਾਵਸਕਰ ਟਰਾਫੀ (BGT 2024-25) ਦਾ ਪਹਿਲਾ ਮੈਚ ਸ਼ੁੱਕਰਵਾਰ 22 ਨਵੰਬਰ ਤੋਂ ਪਰਥ ਵਿੱਚ ਖੇਡਿਆ ਜਾਵੇਗਾ। ਇਹ ਪੰਜ ਟੈਸਟ ਮੈਚਾਂ ਦੀ ਸੀਰੀਜ਼ ਭਾਰਤ ਅਤੇ ਆਸਟ੍ਰੇਲੀਆ ਦੋਵਾਂ ਲਈ ਬਹੁਤ ਮਹੱਤਵਪੂਰਨ ਹੈ ਕਿਉਂਕਿ ਭਾਰਤ ਨੂੰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ‘ਚ ਜਗ੍ਹਾ ਬਣਾਉਣ ਲਈ ਘੱਟੋ-ਘੱਟ ਚਾਰ ਮੈਚ ਜਿੱਤਣੇ ਹੋਣਗੇ। ਜੇਕਰ ਟੀਮ ਇੰਡੀਆ ਅਜਿਹਾ ਕਰਨ ‘ਚ ਸਫਲ ਰਹਿੰਦੀ ਹੈ ਤਾਂ ਆਸਟ੍ਰੇਲੀਆ ਮੁਸੀਬਤ ‘ਚ ਪੈ ਸਕਦਾ ਹੈ। ਅਜਿਹੇ ‘ਚ ਦੋਵਾਂ ਟੀਮਾਂ ਵਿਚਾਲੇ ਸਖਤ ਮੁਕਾਬਲਾ ਦੇਖਣ ਨੂੰ ਮਿਲ ਸਕਦਾ ਹੈ। ਭਾਰਤ ਬਨਾਮ ਆਸਟ੍ਰੇਲੀਆ ਪਹਿਲੇ ਟੈਸਟ ਦਾ ਲਾਈਵ ਟੈਲੀਕਾਸਟ ਅਤੇ ਲਾਈਵ ਸਟ੍ਰੀਮਿੰਗ ਕਦੋਂ ਅਤੇ ਕਿੱਥੇ ਦੇਖ ਸਕਦੇ ਹੋ, ਇਹ ਜਾਣ ਲਵੋ।
ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪਹਿਲਾ ਟੈਸਟ 22 ਨਵੰਬਰ ਤੋਂ ਪਰਥ ‘ਚ ਖੇਡਿਆ ਜਾਵੇਗਾ। ਪਹਿਲਾ ਟੈਸਟ ਭਾਰਤੀ ਸਮੇਂ ਅਨੁਸਾਰ ਸਵੇਰੇ 7.50 ਵਜੇ ਸ਼ੁਰੂ ਹੋਵੇਗਾ। ਪਹਿਲੇ ਟੈਸਟ ਦਾ ਲਾਈਵ ਟੈਲੀਕਾਸਟ ਤੁਸੀਂ ਫ੍ਰੀ ਡਿਸ਼ ਦੇ ਡੀਡੀ ਸਪੋਰਟਸ ਚੈਨਲ ‘ਤੇ ਦੇਖ ਸਕਦੇ ਹੋ। ਇਸ ਦੇ ਨਾਲ ਹੀ ਇਸ ਮੈਚ ਦਾ ਲਾਈਵ ਟੈਲੀਕਾਸਟ ਸਟਾਰ ਸਪੋਰਟਸ ਨੈੱਟਵਰਕ ਦੇ ਵੱਖ-ਵੱਖ ਚੈਨਲਾਂ ‘ਤੇ ਵੀ ਉਪਲਬਧ ਹੋਵੇਗਾ। ਇਸ ਤੋਂ ਬਿਨਾ ਤੁਸੀਂ Disney+Hotstar ਐਪ ਅਤੇ ਵੈੱਬਸਾਈਟ ‘ਤੇ ਵੀ ਭਾਰਤ ਬਨਾਮ ਆਸਟ੍ਰੇਲੀਆ ਦੇ ਪਹਿਲੇ ਟੈਸਟ ਮੈਚ ਦੀ ਲਾਈਵ ਸਟ੍ਰੀਮਿੰਗ ਦੇਖ ਸਕਦੇ ਹੋ।