- ਭਾਰਤ ਨੇ ਥਾਈਲੈਂਡ ਨੂੰ 74 ਦੌੜਾਂ ਨਾਲ ਹਰਾਇਆ
ਨਵੀਂ, ਦਿੱਲੀ, 13 ਅਕਤੂਬਰ 2022 – ਮਹਿਲਾ ਟੀ-20 ਏਸ਼ੀਆ ਕੱਪ ਦੇ ਪਹਿਲੇ ਸੈਮੀਫ਼ਾਈਨਲ ‘ਚ ਭਾਰਤ ਨੇ ਥਾਈਲੈਂਡ ਨੂੰ ਹਰਾ ਫਾਈਨਲ ‘ਚ ਜਗ੍ਹਾ ਬਣਾ ਲਈ ਹੈ। ਮਹਿਲਾ ਏਸ਼ੀਆ ਕੱਪ 2022 ਦੇ ਪਹਿਲੇ ਸੈਮੀਫਾਈਨਲ ਮੈਚ ਵਿੱਚ ਭਾਰਤੀ ਕ੍ਰਿਕਟ ਟੀਮ ਦਾ ਸਾਹਮਣਾ ਥਾਈਲੈਂਡ ਦੀ ਟੀਮ ਨਾਲ ਹੋਇਆ। ਇਸ ਮੈਚ ‘ਚ ਥਾਈਲੈਂਡ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਮਹਿਲਾ ਟੀਮ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 148 ਦੌੜਾਂ ਬਣਾਈਆਂ ਅਤੇ ਥਾਈਲੈਂਡ ਨੂੰ ਜਿੱਤ ਲਈ 149 ਦੌੜਾਂ ਦਾ ਟੀਚਾ ਦਿੱਤਾ।
ਜਿਸ ਦੇ ਜਵਾਬ ‘ਚ ਦੂਜੀ ਪਾਰੀ ‘ਚ ਥਾਈਲੈਂਡ ਦੀ ਟੀਮ 20 ਓਵਰਾਂ ‘ਚ 9 ਵਿਕਟਾਂ ‘ਤੇ 74 ਦੌੜਾਂ ਹੀ ਬਣਾ ਸਕੀ ਅਤੇ ਭਾਰਤ ਨੇ 74 ਦੌੜਾਂ ਨਾਲ ਜਿੱਤ ਦਰਜ ਕੀਤੀ। ਇਸ ਜਿੱਤ ਦੇ ਨਾਲ ਹੀ ਭਾਰਤੀ ਮਹਿਲਾ ਟੀਮ ਏਸ਼ੀਆ ਕੱਪ 2022 ਦੇ ਫਾਈਨਲ ਵਿੱਚ ਵੀ ਪਹੁੰਚ ਗਈ ਹੈ। ਇੰਨਾ ਹੀ ਨਹੀਂ ਭਾਰਤੀ ਮਹਿਲਾ ਟੀਮ ਨੇ ਅੱਠਵੀਂ ਵਾਰ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਣ ਦਾ ਮਾਣ ਹਾਸਲ ਕੀਤਾ।