ਚੰਡੀਗੜ੍ਹ, 25 ਸਤੰਬਰ 2022 – ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ ਦਿੱਤਾ। ਟਾਸ ਹਾਰ ਕੇ ਭਾਰਤ ਦੀ ਟੀਮ ਨੇ ਬੱਲੇਬਾਜ਼ੀ ਕਰਦਿਆਂ ਇੰਗਲੈਂਡ ਨੂੰ ਜਿੱਤਣ ਲਈ 170 ਦੌੜਾਂ ਦਾ ਟੀਚਾ ਦਿੱਤਾ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਇੰਗਲੈਂਡ ਦੀ ਟੀਮ 45.3 ਓਵਰਾਂ ‘ਚ 153 ਦੌੜਾਂ ਬਣਾ ਕੇ ਆਊਟ ਹੋ ਗਈ।
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਕਰੀਬ 23 ਸਾਲ ਬਾਅਦ ਇੰਗਲੈਂਡ ਦੀ ਧਰਤੀ ‘ਤੇ ਇੱਕ ਰੋਜ਼ਾ ਲੜੀ ਜਿੱਤੀ ਹੈ। ਜਿਸ ‘ਤੇ ਪੰਜਾਬ ਦੇ CM ਭਗਵੰਤ ਮਾਨ ਅਤੇ ਖੇਡ ਮੰਤਰੀ ਮੀਤ ਹੇਅਰ ਵੱਲੋਂ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਗਈ ਹੈ।