- ਮੀਂਹ ਦੀ ਵੀ ਸੰਭਾਵਨਾ
ਨਵੀਂ ਦਿੱਲੀ, 7 ਅਕਤੂਬਰ 2023 – 19ਵੀਆਂ ਏਸ਼ੀਆਈ ਖੇਡਾਂ ਦੇ ਪੁਰਸ਼ ਕ੍ਰਿਕਟ ਟੂਰਨਾਮੈਂਟ ਦਾ ਫਾਈਨਲ ਅੱਜ 7 ਅਕਤੂਬਰ ਦਿਨ ਸ਼ਨੀਵਾਰ ਨੂੰ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਸਵੇਰੇ 11:30 ਵਜੇ ਤੋਂ ਸ਼ਿਚਾਂਗ ਯੂਨੀਵਰਸਿਟੀ ਆਫ ਟੈਕਨਾਲੋਜੀ ਦੇ ਪਿੰਗਫੇਂਗ ਮੈਦਾਨ ‘ਤੇ ਖੇਡਿਆ ਜਾਵੇਗਾ। ਹਾਲਾਂਕਿ ਪ੍ਰਸ਼ੰਸਕਾਂ ਲਈ ਇੱਕ ਸਮੱਸਿਆ ਇਹ ਹੈ ਕਿ ਇਸ ਮੈਚ ਵਿੱਚ ਮੀਂਹ ਦੀ ਸੰਭਾਵਨਾ 60% ਤੱਕ ਹੈ।
ਹਾਲਾਂਕਿ ਜੇਕਰ ਟੀਮ ਇੰਡੀਆ ਇਹ ਖਿਤਾਬੀ ਮੈਚ ਜਿੱਤ ਜਾਂਦੀ ਹੈ ਤਾਂ ਉਹ ਏਸ਼ੀਆਡ ਦੇ ਪੁਰਸ਼ ਕ੍ਰਿਕਟ ਟੂਰਨਾਮੈਂਟ ਦਾ ਪਹਿਲਾ ਸੋਨ ਤਮਗਾ ਜਿੱਤ ਲਵੇਗੀ। ਭਾਰਤੀ ਪੁਰਸ਼ ਕ੍ਰਿਕਟ ਟੀਮ ਪਹਿਲੀ ਵਾਰ ਏਸ਼ਿਆਈ ਖੇਡਾਂ ਵਿੱਚ ਹਿੱਸਾ ਲੈ ਰਹੀ ਹੈ। ਕੁਝ ਦਿਨ ਪਹਿਲਾਂ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸੋਨ ਤਮਗਾ ਜਿੱਤਿਆ ਹੈ।