ਮੋਹਾਲੀ ‘ਚ ਅੱਜ PBKS ਅਤੇ RR ਦੇ ਮੈਚ ਨੂੰ ਲੈ ਕੇ ਪੁਲਿਸ ਵਲੋਂ ਐਡਵਾਈਜ਼ਰੀ ਨਾਲੇ ਬਦਲਵੇਂ ਰੂਟ ਕੀਤੇ ਜਾਰੀ

ਮੋਹਾਲੀ, 13 ਅਪ੍ਰੈਲ 2024 – ਆਈਪੀਐਲ ਦਾ ਮੈਚ ਅੱਜ ਸ਼ਾਮ 7:30 ਵਜੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਮੋਹਾਲੀ ਵਿਖੇ ਹੋਵੇਗਾ। ਇਸ ਵਿੱਚ ਪੰਜਾਬ ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਆਹਮੋ-ਸਾਹਮਣੇ ਹੋਣਗੇ। ਇਸ ਦੌਰਾਨ ਪੁਲਿਸ ਵੱਲੋਂ ਕਈ ਸੜਕਾਂ ਨੂੰ ਡਾਈਵਰਟ ਕੀਤਾ ਜਾਵੇਗਾ।

ਪੁਲਿਸ ਨੇ ਮੈਚ ਦੇ ਮੱਦੇਨਜ਼ਰ ਲੋਕਾਂ ਨੂੰ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ ਅਤੇ ਕਈ ਬਦਲਵੇਂ ਰੂਟ ਜਾਰੀ ਕੀਤੇ ਹਨ। ਇਸ ਵਿੱਚ ਓਮੈਕਸ ਸੋਸਾਇਟੀ ਤੋਂ ਆਉਣ ਵਾਲੀ ਸੜਕ, ਡੱਡੂ ਮਾਜਰਾ ਅਤੇ ਮੁੱਲਾਪੁਰ ਤੋਂ ਆਉਣ ਵਾਲੀ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ।

ਜੇਕਰ ਆਈਪੀਐਲ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਰਾਜਸਥਾਨ ਇਸ ਸਮੇਂ ਪੰਜਾਬ ‘ਤੇ ਭਾਰੀ ਨਜ਼ਰ ਆ ਰਿਹਾ ਹੈ। ਅੰਕੜਿਆਂ ਮੁਤਾਬਕ ਪੰਜਾਬ ਕਿੰਗਜ਼ ਆਪਣੇ 5 ਮੈਚਾਂ ‘ਚੋਂ 2 ਜਿੱਤ ਕੇ ਅੱਠਵੇਂ ਸਥਾਨ ‘ਤੇ ਹੈ। ਰਾਜਸਥਾਨ ਰਾਇਲਸ ਆਪਣਾ ਇੱਕ ਮੈਚ ਹਾਰਨ ਤੋਂ ਬਾਅਦ ਵੀ ਅੰਕ ਸੂਚੀ ਵਿੱਚ ਪਹਿਲੇ ਸਥਾਨ ‘ਤੇ ਬਰਕਰਾਰ ਹੈ।

ਰਾਜਸਥਾਨ ਰਾਇਲਜ਼ ਅਤੇ ਪੰਜਾਬ ਕਿੰਗਜ਼ ਇਲੈਵਨ ਵਿਚਾਲੇ ਹੁਣ ਤੱਕ ਕੁੱਲ 26 ਮੈਚ ਹੋ ਚੁੱਕੇ ਹਨ। ਇਨ੍ਹਾਂ ਵਿੱਚੋਂ ਪੰਜਾਬ ਨੇ 11 ਅਤੇ ਰਾਜਸਥਾਨ ਨੇ 15 ਮੈਚ ਜਿੱਤੇ ਹਨ। ਇਸ ਸਟੇਡੀਅਮ ‘ਚ ਆਖਰੀ ਮੈਚ ‘ਚ ਪੰਜਾਬ ਕਿੰਗਜ਼ ਇਲੈਵਨ ਨੂੰ ਸਨਰਾਈਜ਼ਰਜ਼ ਹੈਦਰਾਬਾਦ ਖਿਲਾਫ ਖੇਡਦੇ ਹੋਏ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਰਾਜਸਥਾਨ ਰਾਇਲਜ਼ ਦੀ ਟੀਮ ਚੰਡੀਗੜ੍ਹ ਪਹੁੰਚ ਚੁੱਕੀ ਹੈ। ਕੱਲ੍ਹ ਪੰਜਾਬ ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਨੇ ਮੈਦਾਨ ‘ਤੇ ਇਕੱਠੇ ਅਭਿਆਸ ਕੀਤਾ। ਨਿਊ ਚੰਡੀਗੜ੍ਹ ਸਥਿਤ ਇਸ ਗਰਾਊਂਡ ਦਾ ਇਹ ਤੀਜਾ ਮੈਚ ਹੈ। ਪੰਜਾਬ ਨੇ ਪਹਿਲੇ ਦੋ ਮੈਚਾਂ ਵਿੱਚੋਂ ਇੱਕ ਵਿੱਚ ਜਿੱਤ ਦਰਜ ਕੀਤੀ ਹੈ, ਜਦ ਕਿ ਦੂਜੇ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬ੍ਰਿਟੇਨ ਨੇ ਪਾਕਿਸਤਾਨ ਨੂੰ ਟ੍ਰੈਵਲ ਐਡਵਾਈਜ਼ਰੀ ‘ਚ ਕੀਤਾ ਬਲੈਕਲਿਸਟ

‘ਨਕਲੀ ਸ਼ਿਵ ਸੈਨਾ’ ਕਹਿਣ ‘ਤੇ ਭੜਕੇ ਊਧਵ ਠਾਕਰੇ, PM ਮੋਦੀ ਨੂੰ ਕਿਹਾ- ‘ਮੇਰੀ ਪਾਰਟੀ ਤੁਹਾਡੀ ਡਿਗਰੀ ਵਾਂਗ ਫਰਜ਼ੀ ਨਹੀਂ’