- ਜਡੇਜਾ-ਅਸ਼ਵਿਨ ਅਤੇ ਬੁਮਰਾਹ ਨੇ 3-3 ਵਿਕਟਾਂ ਹਾਸਲ ਕੀਤੀਆਂ
ਕਾਨਪੁਰ, 1 ਅਕਤੂਬਰ 2024 – ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਟੈਸਟ ਸੀਰੀਜ਼ ਦਾ ਦੂਜਾ ਮੈਚ ਕਾਨਪੁਰ ਦੇ ਗ੍ਰੀਨ ਪਾਰਕ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਅੱਜ ਮੰਗਲਵਾਰ ਨੂੰ ਮੈਚ ਦਾ ਆਖਰੀ ਦਿਨ ਹੈ।
ਬੰਗਲਾਦੇਸ਼ ਦੀ ਟੀਮ ਦੂਜੀ ਪਾਰੀ ‘ਚ 146 ਦੌੜਾਂ ‘ਤੇ ਆਲ ਆਊਟ ਹੋ ਗਈ। ਸਲਾਮੀ ਬੱਲੇਬਾਜ਼ ਸ਼ਾਦਮਾਨ ਇਸਲਾਮ ਨੇ 50 ਅਤੇ ਮੁਸ਼ਫਿਕੁਰ ਰਹੀਮ ਨੇ 37 ਦੌੜਾਂ ਬਣਾਈਆਂ। ਭਾਰਤੀ ਟੀਮ ਲਈ ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ ਅਤੇ ਜਸਪ੍ਰੀਤ ਬੁਮਰਾਹ ਨੇ 3-3 ਵਿਕਟਾਂ ਲਈਆਂ। ਆਕਾਸ਼ ਦੀਪ ਨੂੰ ਇਕ ਵਿਕਟ ਮਿਲੀ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਮੈਚ ਦੇ ਚੌਥੇ ਦਿਨ ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੀ ਪਾਰੀ ‘ਚ 233 ਦੌੜਾਂ ‘ਤੇ ਢੇਰ ਕਰ ਦਿੱਤਾ ਸੀ। ਫਿਰ ਉਨ੍ਹਾਂ ਨੇ 34.4 ਓਵਰਾਂ ‘ਚ 9 ਵਿਕਟਾਂ ‘ਤੇ 285 ਦੌੜਾਂ ਬਣਾਈਆਂ ਅਤੇ ਬੰਗਲਾਦੇਸ਼ ਦੀਆਂ ਦੋ ਵਿਕਟਾਂ ਵੀ ਝਟਕਾਈਆਂ। ਮੀਂਹ ਕਾਰਨ ਤੀਜੇ ਅਤੇ ਦੂਜੇ ਦਿਨ ਦੀ ਖੇਡ ਰੱਦ ਕਰਨੀ ਪਈ ਜਦਕਿ ਪਹਿਲੇ ਦਿਨ ਸਿਰਫ਼ 35 ਓਵਰ ਹੀ ਸੁੱਟੇ ਜਾ ਸਕੇ ਸਨ।