ਅਹਿਮਦਾਬਾਦ, 1 ਜੂਨ 2025 – ਇੰਡੀਅਨ ਪ੍ਰੀਮੀਅਰ ਲੀਗ (IPL) 2025 ਦਾ ਕੁਆਲੀਫਾਇਰ-2 ਮੈਚ ਅੱਜ ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਭਾਰਤੀ ਸਮੇਂ ਅਨੁਸਾਰ ਸ਼ੁਰੂ ਹੋਵੇਗਾ।
ਇਸ ਮੈਚ ਦੀ ਜੇਤੂ ਟੀਮ 3 ਜੂਨ ਨੂੰ ਹੋਣ ਵਾਲੇ ਫਾਈਨਲ ਵਿੱਚ ਰਾਇਲ ਚੈਲੇਂਜਰਜ਼ ਬੰਗਲੌਰ (ਆਰਸੀਬੀ) ਨਾਲ ਭਿੜੇਗੀ, ਜੋ ਪਹਿਲਾਂ ਹੀ ਕੁਆਲੀਫਾਇਰ-1 ਜਿੱਤ ਕੇ ਫਾਈਨਲ ਵਿੱਚ ਜਗ੍ਹਾ ਬਣਾ ਚੁੱਕੀ ਹੈ। ਮੁੰਬਈ ਨੇ ਐਲੀਮੀਨੇਟਰ ਮੈਚ ਵਿੱਚ ਗੁਜਰਾਤ ਟਾਈਟਨਸ ਨੂੰ ਹਰਾ ਕੇ ਕੁਆਲੀਫਾਇਰ-2 ਵਿੱਚ ਜਗ੍ਹਾ ਬਣਾਈ ਹੈ।
ਦੋਵੇਂ ਟੀਮਾਂ ਪਲੇਆਫ ਵਿੱਚ ਪਹਿਲੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ। ਇਸ ਦੇ ਨਾਲ ਹੀ, ਦੋਵੇਂ ਸੀਜ਼ਨ ਵਿੱਚ ਦੂਜੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੇ। ਪਿਛਲੀ ਵਾਰ ਪੰਜਾਬ ਨੇ ਮੁੰਬਈ ਨੂੰ 7 ਵਿਕਟਾਂ ਨਾਲ ਹਰਾਇਆ ਸੀ।

ਆਈਪੀਐਲ ਵਿੱਚ ਹੁਣ ਤੱਕ ਮੁੰਬਈ ਅਤੇ ਪੰਜਾਬ ਵਿਚਾਲੇ ਕੁੱਲ 33 ਮੈਚ ਖੇਡੇ ਜਾ ਚੁੱਕੇ ਹਨ। MI ਨੇ 17 ਵਿੱਚ ਜਿੱਤ ਪ੍ਰਾਪਤ ਕੀਤੀ ਹੈ ਅਤੇ PBKS ਨੇ 16 ਵਿੱਚ ਜਿੱਤ ਪ੍ਰਾਪਤ ਕੀਤੀ ਹੈ। ਇਸ ਦੇ ਨਾਲ ਹੀ, ਦੋਵੇਂ ਟੀਮਾਂ ਇਸ ਮੈਦਾਨ ‘ਤੇ ਪਹਿਲੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ।
