ਹੈਦਰਾਬਾਦ, 7 ਅਪ੍ਰੈਲ 2024 – ਰਾਜਸਥਾਨ ਰਾਇਲਜ਼ ਨੇ ਇੰਡੀਅਨ ਪ੍ਰੀਮੀਅਰ ਲੀਗ-2024 (IPL) ਵਿੱਚ ਆਪਣੀ ਜੇਤੂ ਮੁਹਿੰਮ ਜਾਰੀ ਰੱਖੀ ਹੈ। ਟੀਮ ਨੇ ਮੌਜੂਦਾ ਸੈਸ਼ਨ ਦੇ 19ਵੇਂ ਮੈਚ ਵਿੱਚ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ। ਰਾਜਸਥਾਨ ਦੀ ਇਸ ਸੀਜ਼ਨ ‘ਚ ਇਹ ਲਗਾਤਾਰ ਚੌਥੀ ਜਿੱਤ ਹੈ, ਜਦਕਿ ਬੈਂਗਲੁਰੂ ਲਗਾਤਾਰ ਤੀਜਾ ਮੈਚ ਹਾਰ ਗਿਆ ਹੈ। ਇਸ ਸੈਸ਼ਨ ‘ਚ ਬੈਂਗਲੁਰੂ ਦੀ ਇਹ ਚੌਥੀ ਹਾਰ ਹੈ।
ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ‘ਚ ਸ਼ਨੀਵਾਰ ਨੂੰ ਰਾਜਸਥਾਨ ਰਾਇਲਸ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਬੈਂਗਲੁਰੂ ਨੇ 20 ਓਵਰਾਂ ‘ਚ 3 ਵਿਕਟਾਂ ‘ਤੇ 183 ਦੌੜਾਂ ਬਣਾਈਆਂ। ਰਾਜਸਥਾਨ ਨੇ 19.1 ਓਵਰਾਂ ਵਿੱਚ 4 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਜੋਸ ਬਟਲਰ ਮੈਨ ਆਫ ਦਾ ਮੈਚ ਰਿਹਾ। ਉਸ ਨੇ 58 ਗੇਂਦਾਂ ‘ਤੇ ਨਾਬਾਦ 100 ਦੌੜਾਂ ਬਣਾਈਆਂ। ਜੋਸ ਦੀ ਪਾਰੀ ਵਿੱਚ 9 ਚੌਕੇ ਅਤੇ 4 ਛੱਕੇ ਸ਼ਾਮਲ ਸਨ।

