ਮੋਹਾਲੀ ‘ਚ 20 ਸਤੰਬਰ ਨੂੰ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੀ-20 ਮੈਚ, ਸਟੇਡੀਅਮ ਅਤੇ ਇਸਦੇ ਆਲੇ-ਦੁਆਲੇ ਦਾ ਏਰੀਆ ਨੋ ਫਲਾਇੰਗ ਜੋਨ ਐਲਾਨਿਆ

ਐਸ.ਏ.ਐਸ. ਨਗਰ 17 ਸਤੰਬਰ 2022 – ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਫੇਸ 10 ਪੀ.ਸੀ.ਏ. ਸਟੇਡੀਅਮ ਵਿਖੇ 20 ਸਤੰਬਰ ਨੂੰ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੀ-20 ਮੈਚ ਖੇਡਿਆ ਜਾ ਰਿਹਾ ਹੈ। ਇਸ ਅੰਤਰਰਾਸ਼ਟਰੀ ਮੈਚ ਨੂੰ ਮੁੱਖ ਰੱਖਦੇ ਹੋਏ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸ੍ਰੀ ਅਮਿਤ ਤਲਵਾੜ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪੀ.ਸੀ.ਏ. ਸਟੇਡੀਅਮ ਅਤੇ ਇਸ ਦੇ ਆਲੇ-ਦੁਆਲੇ ਦੇ ਏਰੀਏ ਵਿੱਚ ਡਰੋਨ ਉਡਾਏ ਜਾਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਉਨ੍ਹਾਂ ਵੱਲੋਂ ਇਸ ਨੂੰ ਨੋ ਫਲਾਇੰਗ ਜੋਨ (No flying Zone) ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਏਰੀਆ ਵਿੱਚ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਡਰੋਨ ਅਤੇ ਅਨਮੈਨਡ ਏਰੀਅਲ ਵਾਹਨ(Flying object Drone and Unmanned Aerial Vehicles (UAVs)) ਦੇ ਉਡਾਣ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ।

ਉਨ੍ਹਾਂ ਕਿਹਾ ਕਿ ਇਹ ਹੁਕਮ ਇਸ ਦਫਤਰ ਵੱਲੋਂ ਦਿੱਤੀ ਸਪੈਸ਼ਲ ਪ੍ਰਵਾਨਗੀ ਦੇ ਅਧਾਰ ਤੇ ਉਡਾਏ ਜਾਣ ਵਾਲੇ ਡਰੋਨਾ ਤੇ ਲਾਗੂ ਨਹੀਂ ਹੋਵੇਗਾ। ਉਨ੍ਹਾਂ ਹੁਕਮ ਜਾਰੀ ਕਰਦਿਆ ਕਿਹਾ ਕਿ ਮਿਤੀ 18 ਤੋਂ 20 ਸਤੰਬਰ ਤੱਕ ਉਕਤ ਏਰੀਏ ਵਿੱਚ ਲਾਗੂ ਹੋਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਟਵਿੱਟਰ ਨੇ ਵੀ ਦਿੱਤੀ PM MODI ਨੂੰ ਜਨਮਦਿਨ ਦੀ ਵਧਾਈ

ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ NSUI ਦਾ ਪ੍ਰਦਰਸ਼ਨ: ਪੁਲਿਸ ਨੇ ਪ੍ਰਧਾਨ ਸਮੇਤ ਲਾਏ ਕਈ ਹਿਰਾਸਤ ‘ਚ