ਚੇੱਨਈ, 26 ਮਾਰਚ 2024 – ਇੰਡੀਅਨ ਪ੍ਰੀਮੀਅਰ ਲੀਗ 2024 (IPL) ਦਾ 7ਵਾਂ ਮੈਚ ਅੱਜ ਯਾਨੀ ਮੰਗਲਵਾਰ ਨੂੰ ਪਿਛਲੀ ਵਾਰ ਫਾਈਨਲਿਸਟ ਚੇਨਈ ਸੁਪਰ ਕਿੰਗਜ਼ (CSK) ਅਤੇ ਗੁਜਰਾਤ ਟਾਇਟਨਸ (GT) ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਐੱਮਏ ਚਿਦੰਬਰਮ ਸਟੇਡੀਅਮ, ਚੇਨਈ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ।
ਲੀਗ ਦਾ ਪਿਛਲਾ ਫਾਈਨਲ ਯਾਨੀ 2023 ਇਨ੍ਹਾਂ ਦੋਵਾਂ ਟੀਮਾਂ ਵਿਚਕਾਰ ਖੇਡਿਆ ਗਿਆ ਸੀ, ਜਿੱਥੇ ਸੀਐਸਕੇ ਨੇ ਜੀਟੀ ਨੂੰ ਪੰਜ ਵਿਕਟਾਂ ਨਾਲ ਹਰਾ ਕੇ 5ਵੀਂ ਵਾਰ ਖ਼ਿਤਾਬ ਜਿੱਤਿਆ ਸੀ।
ਇਸ ਸੈਸ਼ਨ ‘ਚ ਦੋਵਾਂ ਟੀਮਾਂ ਦਾ ਇਹ ਦੂਜਾ ਮੈਚ ਹੋਵੇਗਾ। ਦੋਵਾਂ ਨੇ ਜਿੱਤ ਨਾਲ ਸ਼ੁਰੂਆਤ ਕੀਤੀ ਹੈ। ਸੀਐਸਕੇ ਨੇ ਆਪਣੇ ਪਹਿਲੇ ਮੈਚ ਵਿੱਚ ਰਾਇਲ ਚੈਲੇਂਜਰਜ਼ ਬੰਗਲੌਰ (ਆਰਸੀਬੀ) ਨੂੰ ਹਰਾਇਆ ਅਤੇ ਜੀਟੀ ਨੇ ਮੁੰਬਈ ਇੰਡੀਅਨਜ਼ (ਐਮਆਈ) ਨੂੰ ਹਰਾਇਆ ਹੈ।

CSK ਇਸ ਲੀਗ ਦੀ ਸਭ ਤੋਂ ਸਫਲ ਟੀਮ ਹੈ। ਚੇਨਈ ਨੇ ਪੰਜ ਵਾਰ ਲੀਗ ਖਿਤਾਬ ਜਿੱਤਿਆ ਹੈ ਅਤੇ 10 ਵਾਰ ਫਾਈਨਲ ਖੇਡਿਆ ਹੈ। ਦੂਜੇ ਪਾਸੇ, ਜੀਟੀ, ਜੋ ਆਪਣਾ ਤੀਜਾ ਸੀਜ਼ਨ ਖੇਡ ਰਹੀ ਹੈ, ਨੇ ਪਿਛਲੇ ਦੋ ਸੀਜ਼ਨਾਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਟੀਮ ਨੇ 2022 ਵਿੱਚ ਆਪਣੇ ਪਹਿਲੇ ਸੀਜ਼ਨ ਵਿੱਚ ਖਿਤਾਬ ਜਿੱਤਿਆ ਸੀ। ਜਦੋਂਕਿ ਪਿਛਲੀ ਵਾਰ ਇਸ ਨੇ 2023 ਵਿੱਚ ਫਾਈਨਲ ਤੱਕ ਦਾ ਸਫ਼ਰ ਤੈਅ ਕੀਤਾ ਸੀ, ਜਿੱਥੇ ਉਸ ਨੂੰ ਸੀਐਸਕੇ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
