ਨਵੀਂ ਦਿੱਲੀ, 7 ਅਗਸਤ 2024 – ਪਹਿਲਵਾਨ ਵਿਨੇਸ਼ ਫੋਗਾਟ ਨੂੰ ਬੁੱਧਵਾਰ ਨੂੰ ਮਹਿਲਾ ਕੁਸ਼ਤੀ ਦੇ 50 ਕਿਲੋਗ੍ਰਾਮ ਮੁਕਾਬਲੇ ਤੋਂ ਅਯੋਗ ਕਰਾਰ ਦਿੱਤਾ ਗਿਆ। ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਵਿਨੇਸ਼ ਬੇਹੋਸ਼ ਹੋ ਗਈ ਹੈ। ਵਿਨੇਸ਼ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਵਿਨੇਸ਼ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਵਿਨੇਸ਼ ਫੋਗਾਟ ਨੂੰ ਪੈਰਿਸ ਓਲੰਪਿਕ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਦੱਸ ਦਈਏ ਕਿ ਪੈਰਿਸ ਓਲੰਪਿਕ 2024 ‘ਚ ਮਹਿਲਾ ਕੁਸ਼ਤੀ 50 ਕਿਲੋਗ੍ਰਾਮ ਵਰਗ ਦੇ ਫਾਈਨਲ ਮੈਚ ਤੋਂ ਪਹਿਲਾਂ ਪਹਿਲਵਾਨ ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ਲੱਗਾ ਹੈ। ਜ਼ਿਆਦਾ ਭਾਰ ਹੋਣ ਕਾਰਨ ਉਸ ਨੂੰ ਫਾਈਨਲ ਤੋਂ ਪਹਿਲਾਂ ਹੀ ਅਯੋਗ ਕਰਾਰ ਦਿੱਤਾ ਗਿਆ ਹੈ। ਮੰਗਲਵਾਰ ਨੂੰ ਉਸ ਨੇ ਸੈਮੀਫਾਈਨਲ ‘ਚ ਕਿਊਬਾ ਦੀ ਲੋਪੇਜ਼ ਗੁਜ਼ਮੈਨ ਨੂੰ 5-0 ਨਾਲ ਹਰਾਇਆ। ਉਹ ਓਲੰਪਿਕ ਦੇ ਫਾਈਨਲ ਵਿੱਚ ਪਹੁੰਚਣ ਵਾਲੀ ਪਹਿਲੀ ਮਹਿਲਾ ਪਹਿਲਵਾਨ ਬਣੀ। ਭਾਰਤੀ ਓਲੰਪਿਕ ਸੰਘ (IOA) ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਵਿਨੇਸ਼ ਫੋਗਾਟ ਨੂੰ ਜ਼ਿਆਦਾ ਭਾਰ ਹੋਣ ਕਾਰਨ ਅਯੋਗ ਕਰਾਰ ਦਿੱਤਾ ਗਿਆ ਹੈ।