ਨਵੀਂ ਦਿੱਲੀ, 14 ਜੁਲਾਈ 2024 – ਸ਼ਨੀਵਾਰ ਨੂੰ ਖੇਡੇ ਗਏ ਵਿਸ਼ਵ ਚੈਂਪੀਅਨਜ਼ ਆਫ ਲੀਜੈਂਡਜ਼ ਦੇ ਫਾਈਨਲ ਮੈਚ ‘ਚ ਭਾਰਤ ਨੇ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾਇਆ। ਬਰਮਿੰਘਮ ‘ਚ ਖੇਡੇ ਗਏ ਇਸ ਮੈਚ ‘ਚ ਪਾਕਿਸਤਾਨ ਦੇ ਕਪਤਾਨ ਯੂਨਿਸ ਖਾਨ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।
ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 6 ਵਿਕਟਾਂ ਗੁਆ ਕੇ 156 ਦੌੜਾਂ ਬਣਾਈਆਂ। ਜਵਾਬ ‘ਚ ਭਾਰਤੀ ਟੀਮ ਨੇ 19.1 ਓਵਰਾਂ ‘ਚ 5 ਵਿਕਟਾਂ ‘ਤੇ 159 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਭਾਰਤ ਲਈ ਅੰਬਾਤੀ ਰਾਇਡੂ ਨੇ ਸਭ ਤੋਂ ਵੱਧ 50 ਦੌੜਾਂ ਬਣਾਈਆਂ।
157 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਦੀ ਸ਼ੁਰੂਆਤ ਚੰਗੀ ਰਹੀ। ਉਥੱਪਾ ਅਤੇ ਅੰਬਾਤੀ ਵਿਚਾਲੇ ਪਹਿਲੀ ਵਿਕਟ ਲਈ 34 ਦੌੜਾਂ ਦੀ ਸਾਂਝੇਦਾਰੀ ਹੋਈ। ਸੁਰੇਸ਼ ਰੈਨਾ ਸਿਰਫ਼ 4 ਦੌੜਾਂ ਹੀ ਬਣਾ ਸਕੇ। ਆਮਿਰ ਯਾਮੀਨ ਨੇ ਇੱਕੋ ਓਵਰ ਵਿੱਚ ਦੋਵਾਂ ਖਿਡਾਰੀਆਂ ਨੂੰ ਪੈਵੇਲੀਅਨ ਦਾ ਰਸਤਾ ਦਿਖਾਇਆ। ਅੰਬਾਤੀ ਰਾਇਡੂ ਨੇ 30 ਗੇਂਦਾਂ ‘ਚ 5 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 50 ਦੌੜਾਂ ਬਣਾਈਆਂ।
ਗੁਰਕੀਰਤ ਸਿੰਘ ਨੇ 33 ਗੇਂਦਾਂ ਵਿੱਚ 34 ਦੌੜਾਂ ਦੀ ਪਾਰੀ ਖੇਡੀ। ਇਸ ਤੋਂ ਬਾਅਦ ਯੂਸਫ ਪਠਾਨ ਨੇ 16 ਗੇਂਦਾਂ ‘ਤੇ 30 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ। ਉਸ ਨੇ ਆਪਣੀ ਪਾਰੀ ਵਿੱਚ ਤਿੰਨ ਛੱਕੇ ਅਤੇ ਇੱਕ ਚੌਕਾ ਲਗਾਇਆ। ਕਪਤਾਨ ਯੁਵਰਾਜ ਸਿੰਘ ਨੇ 22 ਗੇਂਦਾਂ ਵਿੱਚ 15 ਦੌੜਾਂ ਬਣਾਈਆਂ। ਇਰਫਾਨ 5 ਦੌੜਾਂ ਬਣਾ ਕੇ ਅਜੇਤੂ ਰਹੇ। ਪਾਕਿਸਤਾਨ ਲਈ ਆਮਿਰ ਨੇ 2, ਅਜਮਲ, ਰਿਆਜ਼ ਅਤੇ ਸ਼ੋਏਬ ਨੇ 1-1 ਵਿਕਟ ਲਈ।
ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 6 ਵਿਕਟਾਂ ਗੁਆ ਕੇ 156 ਦੌੜਾਂ ਬਣਾਈਆਂ। ਸ਼ੋਏਬ ਮਲਿਕ ਨੇ ਸਭ ਤੋਂ ਵੱਧ 41 ਦੌੜਾਂ ਬਣਾਈਆਂ। ਭਾਰਤ ਲਈ ਅਨੁਰੀਤ ਸਿੰਘ ਨੇ ਤਿੰਨ ਵਿਕਟਾਂ ਲਈਆਂ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਪਾਕਿਸਤਾਨੀ ਟੀਮ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਟੀਮ ਦੇ ਸਲਾਮੀ ਬੱਲੇਬਾਜ਼ ਸ਼ਰਜੀਲ ਖਾਨ 10 ਗੇਂਦਾਂ ਵਿੱਚ 12 ਦੌੜਾਂ ਬਣਾ ਕੇ ਦੂਜੇ ਓਵਰ ਵਿੱਚ ਹੀ ਪੈਵੇਲੀਅਨ ਪਰਤ ਗਏ। ਮਕਸੂਦ ਨੇ 12 ਗੇਂਦਾਂ ਵਿੱਚ 21 ਦੌੜਾਂ ਬਣਾਈਆਂ। ਕਾਮਰਾਨ ਅਕਮਲ 19 ਗੇਂਦਾਂ ਵਿੱਚ 24 ਦੌੜਾਂ ਬਣਾ ਕੇ ਆਊਟ ਹੋ ਗਏ। ਕਪਤਾਨ ਯੂਨਿਸ ਖਾਨ 11 ਗੇਂਦਾਂ ਵਿੱਚ ਸਿਰਫ਼ ਸੱਤ ਦੌੜਾਂ ਹੀ ਬਣਾ ਸਕੇ।
ਭਾਰਤ ਵੱਲੋਂ ਅਨੁਰੀਤ ਸਿੰਘ ਨੇ ਸਭ ਤੋਂ ਵੱਧ 3 ਵਿਕਟਾਂ ਲਈਆਂ। ਉਸ ਨੇ ਸਲਾਮੀ ਬੱਲੇਬਾਜ਼ ਸ਼ਰਜੀਲ ਖਾਨ ਨੂੰ 12 ਦੌੜਾਂ ‘ਤੇ ਆਊਟ ਕੀਤਾ। ਇਸ ਤੋਂ ਬਾਅਦ ਉਸ ਨੇ ਆਮਿਰ ਯਾਮੀਨ ਅਤੇ ਸਾਬਕਾ ਪਾਕਿਸਤਾਨੀ ਕਪਤਾਨ ਸ਼ੋਏਬ ਮਲਿਕ ਦੀਆਂ ਵਿਕਟਾਂ ਲਈਆਂ।
ਭਾਰਤ ਲਈ ਰੌਬਿਨ ਉਥੱਪਾ ਅਤੇ ਅੰਬਾਤੀ ਰਾਇਡੂ ਓਪਨਿੰਗ ਕਰਨ ਆਏ। ਦੋਵਾਂ ਨੇ ਪਹਿਲੀ ਵਿਕਟ ਲਈ 34 ਦੌੜਾਂ ਜੋੜੀਆਂ। ਇਸ ਤੋਂ ਬਾਅਦ ਉਥੱਪਾ ਨੂੰ ਆਮਿਰ ਯਾਮੀਨ ਨੇ ਆਊਟ ਕੀਤਾ। ਪਰ ਰਾਇਡੂ ਨੇ ਇਕ ਸਿਰਾ ਫੜ ਕੇ ਸ਼ਾਨਦਾਰ ਬੱਲੇਬਾਜ਼ੀ ਕੀਤੀ ਅਤੇ 30 ਗੇਂਦਾਂ ‘ਤੇ 50 ਦੌੜਾਂ ਬਣਾਈਆਂ। ਉਨ੍ਹਾਂ ਨੇ ਆਪਣੀ ਪਾਰੀ ‘ਚ 5 ਚੌਕੇ ਅਤੇ 2 ਛੱਕੇ ਲਗਾਏ।
ਭਾਰਤੀ ਟੀਮ ਨੇ ਸ਼ੁੱਕਰਵਾਰ ਨੂੰ ਸੈਮੀਫਾਈਨਲ ‘ਚ ਆਸਟ੍ਰੇਲੀਆ ਨੂੰ 86 ਦੌੜਾਂ ਨਾਲ ਹਰਾ ਕੇ ਫਾਈਨਲ ‘ਚ ਜਗ੍ਹਾ ਬਣਾਈ। ਪਾਕਿਸਤਾਨ ਨੇ ਇਸ ਤੋਂ ਪਹਿਲਾਂ ਸੈਮੀਫਾਈਨਲ ‘ਚ ਵੈਸਟਇੰਡੀਜ਼ ਨੂੰ 20 ਦੌੜਾਂ ਨਾਲ ਹਰਾਇਆ ਸੀ। ਇਸ ਤੋਂ ਪਹਿਲਾਂ ਵੀ ਚੱਲ ਰਹੇ ਟੂਰਨਾਮੈਂਟ ‘ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਹੋਇਆ ਸੀ, ਜਿੱਥੇ ਪਾਕਿਸਤਾਨ ਨੇ ਭਾਰਤ ਨੂੰ 68 ਦੌੜਾਂ ਨਾਲ ਹਰਾਇਆ ਸੀ। ਭਾਰਤੀ ਟੀਮ ਨੇ ਇਸ ਚੈਂਪੀਅਨਸ਼ਿਪ ਵਿੱਚ ਤਿੰਨ ਮੈਚ ਹਾਰੇ ਹਨ ਅਤੇ ਚਾਰ ਵਿੱਚ ਜਿੱਤ ਦਰਜ ਕੀਤੀ ਹੈ। ਦੂਜੇ ਪਾਸੇ ਪਾਕਿਸਤਾਨ ਦੀ ਟੀਮ ਨੇ 7 ਵਿੱਚੋਂ 5 ਮੈਚ ਜਿੱਤੇ ਹਨ।