ਨਵੀਂ ਦਿੱਲੀ, 10 ਫਰਵਰੀ 2021 – ਲੰਘੀ 26 ਜਨਵਰੀ ਨੂੰ ਕਿਸਾਨਾਂ ਦੁਆਰਾ ਕੀਤੀ ਗਈ ਟਰੈਕਟਰ ਪਰੇਡ ਦੌਰਾਨ ਲਾਪਤਾ ਹੋਏ ਸੌ ਤੋਂ ਜ਼ਿਆਦਾ ਨੌਜਵਾਨਾਂ ‘ਚੋਂ ਤਿੰਨ ਨੌਜਵਾਨਾਂ ਨੂੰ ਦਿੱਲੀ ਦੀ ਤਿਹਾੜ ਜੇਲ੍ਹ ‘ਚੋਂ ਰਿਹਾਅ ਕਰਾ ਲਿਆ ਗਿਆ ਹੈ। ਇਸ ਬਾਰੇ ਦਿੱਲੀ ਸਿੱਖ ਗੁ. ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਆਪਣੀ ਫੇਸਬੁੱਕ ‘ਤੇ ਜਾਣਕਾਰੀ ਸਾਂਝੀ ਕੀਤੀ ਹੈ। ਸਿਰਸਾ ਨੇ ਦੱਸਿਆ ਕਿ ਉਕਤ ਨੌਜਵਾਨ ਨਜ਼ਰਬੰਦ ਕੀਤੇ ਹੋਏ ਸੀ।
ਸਿਰਸਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਿੰਨੇ ਨੌਜਵਾਨ ਮਾਨਸਾ ਜ਼ਿਲ੍ਹੇ ਦੇ ਹਨ ਜਿਨ੍ਹਾਂ ਦੇ ਨਾਂਅ ਅਮਨਦੀਪ ਸਿੰਘ, ਲਵਪ੍ਰੀਤ ਸਿੰਘ, ਜਸਵਿੰਦਰ ਸਿੰਘ ਹਨ ਜੋ 26 ਜਨਵਰੀ 2021 ਨੂੰ ਟਰੈਕਟਰ ਪਰੇਡ ਦੌਰਾਨ ਵਾਪਸ ਮੋਰਚਿਆਂ ‘ਚ ਜਾਣ ਲਈ ਪੁਲਿਸ ਨੂੰ ਰਾਹ ਪੁੱਛ ਰਹੇ ਸੀ ਤੇ ਪੁਲਿਸ ਨੇ ਉ੍ਨ੍ਹਾਂ ਨੂੰ ਚੁੱਕ ਕੇ ਤਿਹਾੜ ਜੇਲ੍ਹ ‘ਚ ਬੰਦ ਕਰ ਦਿੱਤਾ ਸੀ। ਸਿਰਸਾ ਨੇ ਜਾਣਕਾਰੀ ਦਿੱਤੀ ਕਿ ਇੰਨ੍ਹਾਂ ਨੌਜਵਾਨਾਂ ਨੂੰ ਤਿਹਾੜ ਜੇਲ੍ਹ ‘ਚੋਂ ਰਿਹਾਅ ਕਰਾ ਲਿਆ ਗਿਆ ਹੈ।