ਪੰਜਾਬ ਸਰਕਾਰ ਲੜੇਗੀ ਦਿੱਲੀ ਦੀਆਂ ਜੇਲ੍ਹ ‘ਚ ਬੰਦ ਕਿਸਾਨਾਂ ਦੇ ਕੇਸ – ਸੁਖਜਿੰਦਰ ਰੰਧਾਵਾ

ਚੰਡੀਗੜ੍ਹ, 31 ਜਨਵਰੀ 2021 – 26 ਜਨਵਰੀ ਦੌਰਾਨ ਦਿੱਲੀ ‘ਚ ਹੋਈ ਹਿੰਸਾ ਦੇ ਮਾਮਲੇ ‘ਚ ਦਿੱਲੀ ਦੀਆਂ ਜੇਲ੍ਹਾਂ ‘ਚ ਬੰਦ ਕਿਸਾਨਾਂ ਦੇ ਕੇਸ ਪੰਜਾਬ ਸਰਕਾਰ ਲੜੇਗੀ। ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਿਊਜ਼ 18 (ਪੰਜਾਬ ਹਰਿਆਣਾ ਹਿਮਾਚਲ) ਨਾਲ ਗੱਲਬਾਤ ਕਰਦਿਆਂ ਇਸ ਸਬੰਧ‌ੀ ਦੱਸਿਆ ਕੀਤਾ। ਇਸ ਤੋਂ ਬਿਨਾਂ ਉਨ੍ਹਾਂ ਨੇ ਦੱਸਿਆ ਕਿ ਟ੍ਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਲਾਪਤਾ ਨੌਜਵਾਨਾਂ ਦਾ ਪਤਾ ਲਾਉਣ ਲਈ ਸਰਕਾਰ ਹੈਲਪ ਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ।

ਸੁਖਜਿੰਦਰ ਰੰਧਾਵਾ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਕਿਸਾਨਾਂ ਦੀ ਸੁਰੱਖਿਆ ਸਬੰਧੀ ਗੱਲਬਾਤ ਕਰਨ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਸਮਾਂ ਵੀ ਮੰਗਿਆ ਹੈ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਹੁਣ ਤੱਕ ਜਾਣਕਾਰੀ ਮਿਲੀ ਹੈ ਕਿ ਦਿੱਲੀ ਦੀਆਂ ਜੇਲ੍ਹਾਂ ‘ਚ ਕਰੀਬ 65 ਤੋਂ 70 ਕਿਸਾਨ ਬੰਦ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

2021 ‘ਚ ਪੀ ਐਮ ਮੋਦੀ ਦੀ ਪਹਿਲੀ ਮਨ ਕੀ ਬਾਤ ਲਾਈਵ, ਕੀ ਕਿਸਾਨਾਂ ਬਾਰੇ ਕੁੱਝ ਬੋਲਣਗੇ ?

ਕੈਪਟਨ ਨੇ ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਆਮ ਸਹਿਮਤੀ ਬਣਾਉਣ ਲਈ ਮੰਗਲਵਾਰ ਨੂੰ ਸਰਬ ਪਾਰਟੀ ਮੀਟਿੰਗ ਸੱਦੀ