ਨਵੀਂ ਦਿੱਲੀ, 8 ਮਈ 2021 – ਦੇਸ਼ ‘ਚ ਕੋਰੋਨਾ ਦੇ ਕੇਸ ਦਿਨੋਂ ਦਿਨ ਵਧ ਰਹੇ ਹਨ ਜਿਸ ਨੂੰ ਧਿਆਨ ‘ਚ ਰੱਖਦੇ ਹੋਏ ਕੇਰਲਾ ਅਤੇ ਤਾਮਿਲਨਾਡੂ ਦੀਆਂ ਸਰਕਾਰਾਂ ਵੱਲੋਂ ਆਪਣੇ ਆਪਣੇ ਸੂਬਿਆਂ ‘ਚ ਲਾਕ ਡਾਊਨ ਕਰਨ ਦਾ ਐਲਾਨ ਕੀਤਾ ਗਿਆ ਹੈ। ਕੇਰਲਾ ਵਿਚ ਅੱਜ ਤੋਂ 9 ਦਿਨਾਂ ਦਾ ਲਾਕਡਾਊਨ ਲਾਗੂ ਕੀਤਾ ਗਿਆ ਹੈ ਜਦੋਂ ਕਿ ਤਾਮਿਲਨਾਡੂ ਸਰਕਾਰ ਨੇ 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ ਦਾ ਐਲਾਨ ਕੀਤਾ ਹੈ।