ਲੰਡਨ, 5 ਜਨਵਰੀ 2021 – ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੋਹਨਸਨ ਇਸ ਮਹੀਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਆਪਣਾ ਭਾਰਤ ਦਾ ਦੌਰਾ ਰੱਦ ਕਰ ਦਿੱਤਾ ਹੈ।
ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੋਹਨਸਨ ਨੇ ਮੰਗਲਵਾਰ ਨੂੰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਆਪਣੀ ਭਾਰਤ ਦੀ ਯੋਜਨਾਬੱਧ ਯਾਤਰਾ ਨੂੰ ਰੱਦ ਕਰਦਿਆਂ ਕਿਹਾ ਕਿ ਉਸ ਲਈ ਕੋਰੋਨਾ ਵਾਇਰਸ ਕਰਨ ਘਰੇਲੂ ਮੁੱਦਿਆਂ ਉੱਤੇ ਧਿਆਨ ਕੇਂਦਰਤ ਕਰਨ ਲਈ ਬ੍ਰਿਟੇਨ ਵਿੱਚ ਰਹਿਣਾ ਜ਼ਿਆਦਾ ਮਹੱਤਵਪੂਰਨ ਹੈ।
ਡਾਊਨ ਸਟ੍ਰੀਟ ਦੇ ਇਕ ਬੁਲਾਰੇ ਨੇ ਦੱਸਿਆ ਕਿ ਜੌਹਨਸਨ ਨੇ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ ਅਤੇ ਅਫਸੋਸ ਜ਼ਾਹਰ ਕੀਤਾ ਕਿ ਉਹ ਯੋਜਨਾ ਅਨੁਸਾਰ ਇਸ ਮਹੀਨੇ ਦੇ ਅਖੀਰ ਵਿਚ ਭਾਰਤ ਦਾ ਦੌਰਾ ਨਹੀਂ ਕਰ ਸਕਣਗੇ।
ਇਹ ਵੀਡੀਓ ਵੀ ਦੇਖੋ…
ਇਸ ਸਮਾਜ ਸੇਵੀ ਨੇ ਕਰਤਾ ਕਿਸਾਨਾਂ ਲਈ ਵੱਡਾ ਐਲਾਨ