ਪਟਿਆਲਾ 15 ਜੂਨ 2021 – ਰੁਜ਼ਗਾਰ ਦੀ ਮੰਗ ਲਈ ਮੋਤੀ ਮਹਿਲ ਦਾ ਘਿਰਾਓ ਕਰਨ ਲਈ ਪੁੱਜੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ‘ਤੇ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨਾਲ ਮੀਟਿੰਗ ਬੇਨਤੀਜਾ ਰਹਿਣ ਤੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੋਤੀ ਮਹਿਲ ਦੇ ਘਿਰਾਓ ਦਾ ਅੱਜ ਐਲਾਨ ਕੀਤਾ ਗਿਆ ਸੀ।
ਇਸ ਸਬੰਧ ‘ਚ ਸੂਬੇ ਭਰ ਵਿੱਚੋਂ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅੱਜ ਪਟਿਆਲਾ ਵਿਖੇ ਇਕੱਤਰ ਹੋਏ ਸਨ ਜਿਨ੍ਹਾਂ ਵੱਲੋਂ ਦੁਪਹਿਰ ਨੂੰ 2 ਵਜੇ ਦੇ ਕਰੀਬ ਮੋਤੀ ਮਹਿਲ ਵੱਲ ਰੋਸ ਮਾਰਚ ਕਰਦਿਆਂ ਜਿਵੇਂ ਹੀ ਬੇਰੁਜ਼ਗਾਰ ਵਾਈਪੀਐਸ ਚੌਕ ਵਿਖੇ ਪੁੱਜੇ ਤਾਂ ਉੱਥੇ ਵੱਡੀ ਗਿਣਤੀ ‘ਚ ਖੜ੍ਹੀ ਪੁਲਿਸ ਫੋਰਸ ਨੇ ਬੇਰੁਜ਼ਗਾਰ ਅਧਿਆਪਕਾਂ ‘ਤੇ ਲਾਠੀਚਾਰਜ ਕਰ ਦਿੱਤਾ।
ਇਸ ਦੌਰਾਨ ਵੱਡੀ ਗਿਣਤੀ ‘ਚ ਜਿੱਥੇ ਬੇਰੁਜ਼ਗਾਰ ਜ਼ਖ਼ਮੀ ਹੋ ਗਏ ਹਨ ਉੱਥੇ ਹੀ ਡੇਢ ਸੌ ਦੇ ਕਰੀਬ ਬੇਰੁਜ਼ਗਾਰਾਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਬੇਰੁਜ਼ਗਾਰਾਂ ਦਾ ਕਹਿਣਾ ਹੈ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨਹੀਂ ਪੂਰੀਆਂ ਹੋ ਜਾਂਦੀਆਂ ਉਦੋਂ ਤਕ ਉਹ ਸੰਘਰਸ਼ ਕਰਦੇ ਰਹਿਣਗੇ।