ਚੰਡੀਗੜ੍ਹ, 10 ਜਨਵਰੀ 2021 – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਸੰਘਰਸ਼ ’ਚ ਕੋਈ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਸਪੱਸ਼ਟ ਕਿਹਾ ਹੈ ਕਿ ਇਹ ਮਸਲਾ ਸਿੱਖ ਰਹਿਤ ਮਰਿਯਾਦਾ ਅਤੇ ਕਿਸੇ ਸਿੱਖ ਮਸਲੇ ਨਾਲ ਸਬੰਧਿਤ ਨਹੀਂ ਹੈ ਜਿਸ ਕਰਕੇ ਅਕਾਲ ਤਖਤ ਇਸ ਮਾਮਲੇ ‘ਚ ਦਖਲ ਨਹੀਂ ਦੇਵੇਗਾ। ਕਿਉਂਕਿ ਇਹ ਮਾਮਲਾ ਕਿਸਾਨਾਂ ਤੇ ਸਰਕਾਰ ਦਾ ਹੈ, ਜੋ ਕਾਨੂੰਨ ਨਾਲ ਜੁੜਿਆ ਹੋਇਆ ਹੈ।
ਦੱਸ ਦਈਏ ਕਿ ਕੇਂਦਰ ਸਰਕਾਰ ਮਸਲੇ ਦੇ ਹੱਲ ਲਈ ਆਪਣੇ ਵਿਚੋਲਿਆਂ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਕਰ ਰਹੀ ਹੈ। ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਵੱਲੋਂ ਇਸ ਮਾਮਲੇ ‘ਚ ਦਖਲ ਨਾ ਦੇਣ ਦੀ ਗੱਲ ਕਹੀ ਗਈ ਹੈ, ਉਨ੍ਹਾਂ ਹੋਰ ਕੀ ਕਿਹਾ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ….