ਵਿਜੀਲੈਂਸ ਨੇ ਜਨਵਰੀ ਮਹੀਨੇ ਰਿਸ਼ਵਤ ਦੇ 9 ਵੱਖ-ਵੱਖ ਕੇਸਾਂ ਚ 12 ਮੁਲਾਜ਼ਮਾਂ ਨੂੰ ਕੀਤਾ ਕਾਬੂ

ਚੰਡੀਗੜ੍ਹ, 6 ਫਰਵਰੀ 2021 – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜਨਵਰੀ ਮਹੀਨੇ ਦੌਰਾਨ ਰਿਸ਼ਵਤ ਦੇ 9 ਵੱਖ-ਵੱਖ ਕੇਸਾਂ ਵਿੱਚ ਰਿਸ਼ਵਤ ਲੈਣ ਵਾਲੇ 12 ਮੁਲਾਜ਼ਮਾਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ-ਕਮ-ਡੀ.ਜੀ.ਪੀ ਸ੍ਰੀ ਬੀ. ਕੇ. ਉੱਪਲ ਨੇ ਦੱਸਿਆ ਕਿ ਬਿਊਰੋ ਨੇ ਮੌਜੂਦਾ ਸਮੇਂ ਦੌਰਾਨ ਸਰਕਾਰੀ ਅਤੇ ਹੋਰ ਖੇਤਰਾਂ ਵਿਚ ਫੈਲੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਹਨ। ਵਿਜੀਲੈਂਸ ਅਧਿਕਾਰੀਆਂ ਨੇ ਇਹ ਯਕੀਨੀ ਬਣਾਇਆ ਹੈ ਕਿ ਸ਼ੱਕੀ ਵਿਅਕਤੀ ਵੱਖ-ਵੱਖ ਅਦਾਲਤਾਂ ਵਿੱਚ ਅਦਾਲਤੀ ਸਜ਼ਾਵਾਂ ਤੋਂ ਬਚ ਨਾ ਸਕਣ।

ਉਨਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਦੌਰਾਨ ਵੱਖ-ਵੱਖ ਅਦਾਲਤਾਂ ਵਿੱਚ 9 ਵਿਜੀਲੈਂਸ ਕੇਸਾਂ ਸਬੰਧੀ ਚਲਾਨ ਪੇਸ਼ ਕੀਤੇ। ਇਸੇ ਮਹੀਨੇ ਭ੍ਰਿਸ਼ਟਾਚਾਰ ਸੰਬੰਧੀ 6 ਮਾਮਲਿਆਂ ਦੀ ਪੂਰੀ ਜਾਂਚ ਲਈ ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ ਮੁਕੰਮਲ ਹੋਈਆਂ 5 ਵਿਜੀਲੈਂਸ ਪੜਤਾਲਾਂ ਦੇ ਅਧਾਰ ‘ਤੇ ਮੁਕੱਦਮੇ ਵੀ ਦਰਜ ਕੀਤੇ ਗਏ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੰਯੁਕਤ ਕਿਸਾਨ ਮੋਰਚਾ ਨੇ 6 ਫਰਵਰੀ ਦੇ ਚੱਕਾ ਜਾਮ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ

ਪੰਜਾਬ ਵਿਚ 3859 ਪੁਲਿਸ ਕਰਮਚਾਰੀਆਂ ਨੇ ਲਗਵਾਇਆ ਟੀਕਾ