ਕੈਨੇਡਾ ‘ਚ 25 ਮਿਲੀਅਨ ਡਾਲਰ ਦਾ ਨਸ਼ੀਲਾ ਪਦਾਰਥ ਫੜਿਆ, 3 ਪੰਜਾਬੀ ਨਸ਼ਾ ਤਸਕਰ ਗ੍ਰਿਫਤਾਰ

ਕੈਨੇਡਾ, 27 ਅਕਤੂਬਰ 2022 – ਹਾਲ ਹੀ ਵਿੱਚ ਕੈਨੇਡਾ ਸਰਕਾਰ ਨੇ ਆਪਣੇ ਦੇਸ਼ ਵਿੱਚ ਰਹਿ ਚੁੱਕੇ ਗੈਂਗਸਟਰਾਂ ਦੀ ਸੂਚੀ ਜਾਰੀ ਕੀਤੀ ਹੈ। ਜਿਸ ਨੂੰ ਕੈਨੇਡੀਅਨ ਸਰਕਾਰ ਜਲਦ ਹੀ ਉਥੋਂ ਡਿਪੋਰਟ ਕਰਨ ਜਾ ਰਹੀ ਹੈ। ਹੁਣ ਕੈਨੇਡਾ ‘ਚ ਪੰਜਾਬੀਆਂ ਤੋਂ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਫੜੇ ਗਏ ਹਨ। ਇਹ ਨਸ਼ੀਲੇ ਪਦਾਰਥ ਕੈਨੇਡਾ ਦੀ ਪੀਲ ਰੀਜਨਲ ਪੁਲਿਸ ਨੇ ਫੜੇ ਹਨ।

ਪੀਲ ਖੇਤਰੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਹੈ ਕਿ ਪੰਜ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਤਿੰਨ ਪੰਜਾਬੀ ਹਨ। ਇਨ੍ਹਾਂ ਦੇ ਕਬਜ਼ੇ ‘ਚੋਂ 2.5 ਮਿਲੀਅਨ ਡਾਲਰ ਮੁੱਲ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਗਈਆਂ ਹਨ। ਉਹ ਕਾਫੀ ਸਮੇਂ ਤੋਂ ਇੱਥੇ ਨਸ਼ੇ ਦਾ ਕਾਰੋਬਾਰ ਕਰ ਰਹੇ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨਸ਼ੇ ਦੀ ਵੱਡੀ ਖੇਪ ਸਪਲਾਈ ਹੋਣ ਵਾਲੀ ਹੈ। ਤੁਰੰਤ ਕਾਰਵਾਈ ਕਰਦੇ ਹੋਏ ਪੀਲ ਪੁਲਿਸ ਨੇ ਛਾਪਾ ਮਾਰ ਕੇ 5 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ।

ਕੈਨੇਡਾ ਦੀ ਪੀਲ ਰੀਜਨਲ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਪੰਜਾਬੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਗਾਖਲ (38), ਜਸਪ੍ਰੀਤ ਸਿੰਘ (28) ਅਤੇ ਰਵਿੰਦਰ ਸਿੰਘ ਬੋਪਾਰਾਏ (27) ਵਜੋਂ ਹੋਈ ਹੈ। ਇਨ੍ਹਾਂ ਤੋਂ ਇਲਾਵਾ ਜਿਨ੍ਹਾਂ ਦੋ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਉਨ੍ਹਾਂ ਵਿਚ ਪਾਕਿਸਤਾਨੀ ਮੂਲ ਦੇ ਖਲੀਲੁੱਲਾ ਅਮੀਨ ਅਤੇ ਚੀਨੀ ਮੂਲ ਦੇ ਨਾਗਰਿਕ ਰੇਅ ਆਈ.ਪੀ. ਸ਼ਾਮਿਲ ਹਨ।

ਪੀਲ ਪੁਲਿਸ ਦੇ ਡਿਪਟੀ ਚੀਫ਼ ਨਿਕ ਮਿਲੋਵਿਚ ਨੇ ਦੱਸਿਆ ਕਿ ਪੀਲ ਖੇਤਰ ਦੇ ਇਤਿਹਾਸ ਵਿੱਚ ਹੁਣ ਤੱਕ ਦੀ ਨਸ਼ਿਆਂ ਦੀ ਇਹ ਸਭ ਤੋਂ ਵੱਡੀ ਖੇਪ ਹੈ, ਜਿਸ ਨੂੰ ਪੁਲਿਸ ਨੇ ਫੜਿਆ ਹੈ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਰਾਹੀਂ ਇਹ ਧੰਦਾ ਚੱਲ ਰਿਹਾ ਸੀ। ਅਮਰੀਕੀ ਪੁਲਿਸ ਦੀ ਮਦਦ ਨਾਲ ਸਰਹੱਦੀ ਇਲਾਕੇ ‘ਚ ਨਸ਼ਾ ਤਸਕਰਾਂ ਨੂੰ ਨਸ਼ਿਆਂ ਦੀ ਇੰਨੀ ਵੱਡੀ ਖੇਪ ਸਮੇਤ ਫੜਿਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

CBI ਕੋਰਟ ਮੋਹਾਲੀ ਨੇ 1993 ਦੇ ਇੱਕ ਹੋਰ ਐਨਕਾਊਂਟਰ ਨੂੰ ਫਰਜ਼ੀ ਦੱਸਿਆ, ਦੋ ਸਾਬਕਾ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ

ਅੰਮ੍ਰਿਤਸਰ ਜੇਲ੍ਹ ਦਾ ਮੈਡੀਕਲ ਅਫਸਰ ਕੈਦੀਆਂ ਨੂੰ ਨਸ਼ੀਲੀਆਂ ਦਵਾਈਆਂ ਸਪਲਾਈ ਕਰਦਾ ਗ੍ਰਿਫਤਾਰ – ਹਰਜੋਤ ਬੈਂਸ