ਅਮਰੀਕਾ: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਕਪੂਰਥਲਾ, 14 ਅਕਤੂਬਰ 2022 – ਚੰਗੇ ਭਵਿੱਖ ਤੇ ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਜ਼ਿਲ੍ਹਾ ਕਪੂਰਥਲਾ ਦੇ ਤਹਿਸੀਲ ਸੁਲਤਾਨਪੁਰ ਲੋਧੀ ਪਿੰਡ ਮੇਵਾ ਸਿੰਘ ਵਾਲਾ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਪੁੱਤਰ ਇੰਦਰਜੀਤ ਸਿੰਘ ਵਜੋਂ ਹੋਈ ਹੈ।

ਮ੍ਰਿਤਕ ਨੌਜਵਾਨ ਪੇਸ਼ੇ ਤੋਂ ਟਰੱਕ ਡਰਾਈਵਰ ਸੀ ਅਤੇ ਉਸਦੀ ਉਮਰ ਲਗਭਗ 30 ਸਾਲ ਸੀ ਤੇ ਉਸਦਾ ਹਾਲੇ ਵਿਆਹ ਵੀ ਨਹੀਂ ਸੀ ਹੋਇਆ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, 4-5 ਸਾਲ ਪਹਿਲਾਂ ਅਮਰੀਕਾ ਗਿਆ ਸੀ ਤੇ ਕੈਲੀਫੋਰਨੀਆ ਵਿਚ ਰਹਿ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਟਰਾਲੇ ਦਾ ਟਾਇਰ ਫਟ ਜਾਣ ਕਾਰਨ ਇਹ ਹਾਦਸਾ ਹੋਇਆ ਅਤੇ ਨੌਜਵਾਨ ਦੀ ਮੌਤ ਹੋ ਗਈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿੱਧੂ ਮੂਸੇਵਾਲਾ ਕਤਲਕਾਂਡ: ਦੀਪਕ ਟੀਨੂੰ ਦੀ ਗਰਲਫ੍ਰੈਂਡ ਤੇ ਜਗਤਾਰ ਮੂਸਾ 18 ਅਕਤੂਬਰ ਤੱਕ ਪੁਲਿਸ ਰਿਮਾਂਡ ‘ਤੇ

ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ, 12 ਨਵੰਬਰ ਨੂੰ ਪੈਣਗੀਆਂ ਵੋਟਾਂ