ਅਮਰੀਕੀ ਏਅਰਲਾਈਨਜ਼ ਦਾ ਜਹਾਜ਼ ਫੌਜੀ ਹੈਲੀਕਾਪਟਰ ਨਾਲ ਟਕਰਾਇਆ: ਦੋਵੇਂ ਨਦੀ ਵਿੱਚ ਡਿੱਗੇ, ਜਹਾਜ਼ ਵਿੱਚ 64 ਅਤੇ ਹੈਲੀਕਾਪਟਰ ਵਿੱਚ 3 ਲੋਕ ਸਨ ਸਵਾਰ

ਨਵੀਂ ਦਿੱਲੀ, 30 ਜਨਵਰੀ 2025 – ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਵਿੱਚ ਬੁੱਧਵਾਰ ਨੂੰ ਇੱਕ ਯਾਤਰੀ ਜਹਾਜ਼ ਅਤੇ ਇੱਕ ਹੈਲੀਕਾਪਟਰ ਦੀ ਟੱਕਰ ਹੋ ਗਈ। ਹਾਦਸੇ ਤੋਂ ਬਾਅਦ, ਦੋਵੇਂ ਪੋਟੋਮੈਕ ਨਦੀ ਵਿੱਚ ਡਿੱਗ ਗਏ। ਜਹਾਜ਼ ਵਿੱਚ 64 ਲੋਕ ਸਵਾਰ ਸਨ, ਜਿਨ੍ਹਾਂ ਵਿੱਚ 4 ਚਾਲਕ ਦਲ ਦੇ ਮੈਂਬਰ ਵੀ ਸ਼ਾਮਲ ਸਨ। ਵਾਸ਼ਿੰਗਟਨ ਫਾਇਰ ਡਿਪਾਰਟਮੈਂਟ ਦੇ ਅਨੁਸਾਰ, ਇਹ ਘਟਨਾ ਬੁੱਧਵਾਰ ਰਾਤ ਨੂੰ ਸਥਾਨਕ ਸਮੇਂ ਅਨੁਸਾਰ ਰੋਨਾਲਡ ਰੀਗਨ ਹਵਾਈ ਅੱਡੇ ਦੇ ਨੇੜੇ ਵਾਪਰੀ।

ਇਹ ਹਾਦਸਾ ਯੂਐਸ ਏਅਰਲਾਈਨਜ਼ ਦੇ CRJ700 ਬੰਬਾਰਡੀਅਰ ਜੈੱਟ ਅਤੇ ਇੱਕ ਫੌਜੀ ਸਿਕੋਰਸਕੀ (H-60) ਹੈਲੀਕਾਪਟਰ ਵਿਚਕਾਰ ਹੋਇਆ। ਫੌਜ ਦੇ ਅਧਿਕਾਰੀਆਂ ਅਨੁਸਾਰ ਹੈਲੀਕਾਪਟਰ ਵਿੱਚ 3 ਲੋਕ ਸਵਾਰ ਸਨ।

ਏਅਰਲਾਈਨ ਕੰਪਨੀ ਨੇ ਰਾਤ 9 ਵਜੇ ਤੋਂ ਬਾਅਦ ਹਾਦਸੇ ਦੀ ਪੁਸ਼ਟੀ ਕੀਤੀ। ਇਹ ਜੈੱਟ ਕੈਨਸਸ ਤੋਂ ਵਾਸ਼ਿੰਗਟਨ ਆ ਰਿਹਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਰਾਤ 8:50 ਵਜੇ ਤੋਂ ਬਾਅਦ ਰੀਗਨ ਨੈਸ਼ਨਲ ਏਅਰਪੋਰਟ (ਡੀਸੀਏ) ਨੇੜੇ ਇੱਕ ਜਹਾਜ਼ ਹਾਦਸੇ ਬਾਰੇ ਕਈ ਕਾਲਾਂ ਪ੍ਰਾਪਤ ਹੋਈਆਂ। ਇਸ ਵੇਲੇ ਹਵਾਈ ਅੱਡੇ ‘ਤੇ ਸਾਰੀਆਂ ਉਡਾਣਾਂ ਅਤੇ ਲੈਂਡਿੰਗ ਰੋਕ ਦਿੱਤੀ ਗਈ ਹੈ। ਦੋਵਾਂ ਜਹਾਜ਼ਾਂ ਦਾ ਮਲਬਾ ਪੋਟੋਮੈਕ ਨਦੀ ਵਿੱਚ ਹੈ।

ਵਾਸ਼ਿੰਗਟਨ ਪੋਸਟ ਦੇ ਅਨੁਸਾਰ, ਪਾਣੀ ਵਿੱਚੋਂ ਕਈ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਦੌਰਾਨ, ਐਨਬੀਸੀ ਨੇ ਰਿਪੋਰਟ ਦਿੱਤੀ ਕਿ ਪੋਟੋਮੈਕ ਨਦੀ ਤੋਂ ਚਾਰ ਲੋਕਾਂ ਨੂੰ ਜ਼ਿੰਦਾ ਬਚਾਇਆ ਗਿਆ ਹੈ।

ਵ੍ਹਾਈਟ ਹਾਊਸ ਦੀ ਬੁਲਾਰਨ ਕੈਰੋਲੀਨ ਲੇਵਿਟ ਨੇ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਹਾਦਸੇ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ। ਟਰੰਪ ਇਸ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਰਾਸ਼ਟਰਪਤੀ ਨੇ ਲੋਕਾਂ ਨੂੰ ਸ਼ਾਂਤ ਰਹਿਣ ਲਈ ਕਿਹਾ ਹੈ ਅਤੇ ਅਧਿਕਾਰੀਆਂ ਨੂੰ ਬਚਾਅ ਕਾਰਜ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਉਪ ਪ੍ਰਧਾਨ ਜੇਡੀ ਵੈਂਸ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਹਾਦਸੇ ਵਿੱਚ ਸ਼ਾਮਲ ਲੋਕਾਂ ਲਈ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੁਲਾੜ ਵਿੱਚ ਫਸੀ ਸੁਨੀਤਾ ਵਿਲੀਅਮਜ਼ ਨੂੰ ਵਾਪਸ ਲਿਆਉਣਗੇ ਐਲੋਨ ਮਸਕ: ਡੋਨਾਲਡ ਟਰੰਪ ਨੇ ਦਿੱਤੀ ਜ਼ਿੰਮੇਵਾਰੀ

ਨਵਜੋਤ ਸਿੰਘ ਸਿੱਧੂ ਨੇ 5 ਮਹੀਨਿਆਂ ਵਿੱਚ 33 ਕਿਲੋ ਭਾਰ ਘਟਾਇਆ, ਇੱਕ ਨਵੀਂ ਲੁੱਕ ਵਿੱਚ ਆਏ ਨਜ਼ਰ