ਪਾਕਿਸਤਾਨ ਵਿੱਚ ਹਿੰਦੂ ਮੰਦਰ ‘ਤੇ ਹਮਲਾ ਕਰਕੇ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਤੋੜੀਆਂ

ਕਰਾਚੀ, 9 ਜੂਨ 2022 – ਪਾਕਿਸਤਾਨ ਵਿੱਚ ਇੱਕ ਵਾਰ ਫਿਰ ਹਿੰਦੂ ਮੰਦਰ ਨੂੰ ਨਿਸ਼ਾਨਾ ਬਣਾਉਣ ਦੀ ਖ਼ਬਰ ਸਾਹਮਣੇ ਆਈ ਹੈ। ਕਰਾਚੀ ਵਿੱਚ ਇੱਕ ਹਿੰਦੂ ਮੰਦਰ ਵਿੱਚ ਹਮਲਾ ਕਰਕੇ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਦੀ ਭੰਨਤੋੜ ਕੀਤੀ ਗਈ ਹੈ। ਪਾਕਿਸਤਾਨ ‘ਚ ਘੱਟ ਗਿਣਤੀ ਭਾਈਚਾਰੇ ਦੇ ਧਾਰਮਿਕ ਸਥਾਨਾਂ ‘ਤੇ ਭੰਨਤੋੜ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਕਰਾਚੀ ਦੇ ਕੋਰੰਗੀ ਇਲਾਕੇ ਦੇ ਸ਼੍ਰੀ ਮਾਰੀ ਮਾਤਾ ਮੰਦਰ ‘ਚ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ‘ਤੇ ਹਮਲਾ ਹੋਇਆ ਹੈ।

ਦਿ ਐਕਸਪ੍ਰੈਸ ਟ੍ਰਿਬਿਊਨ ਅਖਬਾਰ ਦੀ ਖਬਰ ਅਨੁਸਾਰ ਇਸ ਘਟਨਾ ਨੇ ਕਰਾਚੀ ਵਿੱਚ ਰਹਿਣ ਵਾਲੇ ਹਿੰਦੂ ਭਾਈਚਾਰੇ ਵਿੱਚ ਦਹਿਸ਼ਤ ਅਤੇ ਡਰ ਪੈਦਾ ਕਰ ਦਿੱਤਾ ਹੈ। ਖਾਸ ਕਰਕੇ ਕੋਰੰਗੀ ਇਲਾਕੇ ਵਿੱਚ ਜਿੱਥੇ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਪੁਲੀਸ ਤਾਇਨਾਤ ਕੀਤੀ ਗਈ ਹੈ। ਦੱਸ ਦੇਈਏ ਕਿ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਮੰਦਰ ਦਾ ਜਾਇਜ਼ਾ ਲਿਆ।

ਇਲਾਕੇ ਦੇ ਹਿੰਦੂ ਨਿਵਾਸੀ ਸੰਜੀਵ ਨੇ ਅਖਬਾਰ ਨੂੰ ਦੱਸਿਆ ਕਿ ਮੋਟਰਸਾਈਕਲ ‘ਤੇ ਸਵਾਰ ਛੇ ਤੋਂ ਅੱਠ ਵਿਅਕਤੀ ਇਲਾਕੇ ‘ਚ ਆਏ ਅਤੇ ਮੰਦਰ ‘ਤੇ ਹਮਲਾ ਕਰ ਦਿੱਤਾ। ਉਸ ਨੇ ਕਿਹਾ, “ਸਾਨੂੰ ਨਹੀਂ ਪਤਾ ਕਿ ਹਮਲਾ ਕਿਸ ਨੇ ਕੀਤਾ ਅਤੇ ਕਿਉਂ ਕੀਤਾ। ਸੰਜੀਵ ਨੇ ਕਿਹਾ ਕਿ ਉਸ ਨੇ ਫਿਰ ਪੁਲਿਸ ਕੋਲ ਮਾਮਲਾ ਦਰਜ ਕਰਾਇਆ ਹੈ।ਜਦਕਿ ਕੋਰੰਗੀ ਦੇ ਐਸਐਚਓ ਫਾਰੂਕ ਸੰਜਰਾਨੀ ਨੇ ਪੁਸ਼ਟੀ ਕੀਤੀ ਕਿ ਪੰਜ ਤੋਂ ਛੇ ਅਣਪਛਾਤੇ ਸ਼ੱਕੀ ਮੰਦਰ ਵਿੱਚ ਦਾਖਲ ਹੋਏ ਅਤੇ ਮੰਦਰ ਵਿੱਚ ਭੰਨਤੋੜ ਕਰਕੇ ਫ਼ਰਾਰ ਹੋ ਗਏ।

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਅਕਤੂਬਰ ਵਿੱਚ ਵੀ ਕੋਟਰੀ ਵਿਖੇ ਸਿੰਧ ਨਦੀ ਦੇ ਕੰਢੇ ਸਥਿਤ ਇਤਿਹਾਸਕ ਮੰਦਰ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਕਥਿਤ ਤੌਰ ’ਤੇ ਬੇਅਦਬੀ ਕੀਤੀ ਗਈ ਸੀ।

ਸਰਕਾਰੀ ਅਨੁਮਾਨਾਂ ਅਨੁਸਾਰ ਪਾਕਿਸਤਾਨ ਵਿੱਚ 7.5 ਮਿਲੀਅਨ ਹਿੰਦੂ ਰਹਿੰਦੇ ਹਨ। ਹਾਲਾਂਕਿ ਉਥੋਂ ਦੇ ਲੋਕਾਂ ਮੁਤਾਬਕ ਪਾਕਿਸਤਾਨ ‘ਚ 90 ਲੱਖ ਤੋਂ ਵੱਧ ਹਿੰਦੂ ਰਹਿ ਰਹੇ ਹਨ। ਪਾਕਿਸਤਾਨ ਦੀ ਜ਼ਿਆਦਾਤਰ ਹਿੰਦੂ ਆਬਾਦੀ ਸਿੰਧ ਪ੍ਰਾਂਤ ਵਿੱਚ ਸੈਟਲ ਹੈ ਜਿੱਥੇ ਉਹ ਮੁਸਲਮਾਨ ਵਸਨੀਕਾਂ ਨਾਲ ਸੱਭਿਆਚਾਰ, ਪਰੰਪਰਾ ਅਤੇ ਭਾਸ਼ਾ ਸਾਂਝੀ ਕਰਦੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਜ਼ੁਰਗ ਔਰਤ ਦੇ ਸ਼ਰੇਆਮ ਰੋਡ ‘ਤੇ ਪਾੜੇ ਕੱਪੜੇ, ਕੀਤੀ ਕੁੱਟਮਾਰ ਨਾਲੇ ਕਾਲਾ ਕੀਤਾ ਮੂੰਹ

ਦਿੱਲੀ ਪੁਲਿਸ ਵੱਲੋਂ ਭੜਕਾਊ ਬਿਆਨ ਦੇਣ ‘ਤੇ ਨੂਪੁਰ ਸ਼ਰਮਾ ਅਤੇ ਨਵੀਨ ਜਿੰਦਲ ਸਮੇਤ ਕੁੱਲ 9 ਲੋਕਾਂ ‘ਤੇ ਪਰਚਾ