ਨਵੀਂ ਦਿੱਲੀ, 1 ਅਕਤੂਬਰ 2023 – ਕੱਟੜਪੰਥੀਆਂ ਦਾ ਵਿਰੋਧ ਕਰ ਰਹੇ ਸਿੱਖਾਂ ‘ਤੇ ਬਰਤਾਨੀਆ ‘ਚ ਵੀ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅਸਲ ‘ਚ ਇੱਕ ਮਸ਼ਹੂਰ ਬ੍ਰਿਟਿਸ਼ ਰੈਸਟੋਰੈਂਟ ਦੇ ਮਾਲਕ ਦੀ ਕਾਰ ‘ਤੇ ਗੋਲੀਬਾਰੀ ਕੀਤੀ ਗਈ ਸੀ ਅਤੇ ਉਸਦੇ ਘਰ ਦੇ ਬਾਹਰ ਖੜ੍ਹੀਆਂ ਗੱਡੀਆਂ ‘ਤੇ ਪੇਂਟ ਸੁੱਟਿਆ ਗਿਆ।
ਇਹ ਹਮਲਾ ਬਰਤਾਨੀਆ ਦੇ ਹੋਸਲੋ ‘ਚ ਮਸ਼ਹੂਰ ਸਿੱਖ ਰੈਸਟੋਰੈਂਟ ਦੇ ਮਾਲਕ ਹਰਮਨ ਸਿੰਘ ‘ਤੇ ਹੋਇਆ ਹੈ। ਹਰਮਨ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਕੱਟੜਪੰਥੀਆਂ ਦਾ ਵਿਰੋਧ ਕਰਦੇ ਰਹੇ ਹਨ। ਉਸ ਨੂੰ ਪਿਛਲੇ 8 ਮਹੀਨਿਆਂ ਤੋਂ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਸਨ। ਉਸ ‘ਤੇ ਹੁਣ ਤੱਕ 4 ਹਮਲੇ ਹੋ ਚੁੱਕੇ ਹਨ।
ਇਸ ਦੇ ਨਾਲ ਹੀ ਹਰਮਨ ਸਿੰਘ ਦੀ ਪਤਨੀ ਅਤੇ ਬੱਚਿਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਉਨ੍ਹਾਂ ਨੂੰ ਬਲਾਤਕਾਰ ਦੀਆਂ ਧਮਕੀਆਂ ਵੀ ਦਿੱਤੀਆਂ।
ਇਸ ਤੋਂ ਬਾਅਦ ਮੈਟਰੋਪੋਲੀਟਨ ਪੁਲਿਸ ਨੇ ਵੀ ਉਸ ਨੂੰ ਸੁਰੱਖਿਆ ਦਿੱਤੀ। ਪਰ ਸੁਰੱਖਿਆ ਵਾਪਸ ਲੈਂਦਿਆਂ ਹੀ ਧਮਕੀਆਂ ਆਈਆਂ।