- 18 ਲੋਕ ਜ਼ਖਮੀ
- ਹਾਦਸੇ ਤੋਂ ਬਾਅਦ ਬੱਸ ਨੂੰ ਲੱਗੀ ਅੱਗ
ਨਵੀਂ ਦਿੱਲੀ, 4 ਅਕਤੂਬਰ 2023 – ਇਟਲੀ ਦੇ ਵੇਨਿਸ ਸ਼ਹਿਰ ਵਿੱਚ ਮੰਗਲਵਾਰ ਨੂੰ ਇੱਕ ਬੱਸ ਇੱਕ ਓਵਰਪਾਸ ਤੋਂ ਡਿੱਗ ਗਈ। ਇਸ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ 21 ਲੋਕਾਂ ਦੀ ਮੌਤ ਹੋ ਗਈ, ਜਦਕਿ 18 ਲੋਕ ਜ਼ਖਮੀ ਹੋ ਗਏ। ਬੱਸ ਵਿੱਚ ਯੂਕਰੇਨੀ ਸਮੇਤ ਵਿਦੇਸ਼ੀ ਸੈਲਾਨੀ ਵੀ ਸਵਾਰ ਸਨ।
ਵੇਨਿਸ ਸ਼ਹਿਰ ਦੇ ਅਧਿਕਾਰੀ ਰੇਨਾਟੋ ਬੋਰਾਸੋ ਨੇ ਦੱਸਿਆ ਕਿ ਹਾਦਸੇ ‘ਚ ਜ਼ਖਮੀ ਚਾਰ ਲੋਕਾਂ ਦੀ ਹਾਲਤ ਗੰਭੀਰ ਹੈ। ਇਕ ਹੋਰ ਅਧਿਕਾਰੀ ਮਿਸ਼ੇਲ ਡੀ ਬਾਰੀ ਨੇ ਕਿਹਾ ਕਿ ਹਾਦਸੇ ਵਿਚ ਜਾਨ ਗੁਆਉਣ ਵਾਲਿਆਂ ਵਿਚੋਂ ਦੋ ਬੱਚੇ ਸਨ।
ਸਮਾਚਾਰ ਏਜੰਸੀ ਏਪੀ ਦੀ ਰਿਪੋਰਟ ਮੁਤਾਬਕ ਸਥਾਨਕ ਮੀਡੀਆ ਨੇ ਦੱਸਿਆ ਕਿ ਬੱਸ ਮੇਸਤਰੇ ਦੇ ਰੇਲਵੇ ਟਰੈਕ ਦੇ ਕੋਲ ਡਿੱਗ ਗਈ ਸੀ। ਜਿਸ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਵੇਨਿਸ ਦੇ ਮੇਅਰ ਲੁਈਗੀ ਬਰੂਗਨਾਰੋ ਨੇ ਐਕਸ (ਪਹਿਲਾਂ ਟਵਿੱਟਰ) ‘ਤੇ ਇੱਕ ਪੋਸਟ ਵਿੱਚ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਲਿਖਿਆ- ਹਾਦਸਾ ਬਹੁਤ ਭਿਆਨਕ ਸੀ।
ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਵੀ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਹਾਦਸੇ ਦੀ ਖ਼ਬਰ ਸੁਣ ਕੇ ਦੁਖੀ ਹਾਂ।