1 ਨਵੰਬਰ ਤੋਂ ਬਦਲਣਗੇ ਕੈਨੇਡਾ ਦੇ Work Permit ਨਿਯਮ, ਪੜ੍ਹੋ ਵੇਰਵਾ

ਚੰਡੀਗੜ੍ਹ, 6 ਅਕਤੂਬਰ 2024 – ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਬਾਹਰੋਂ ਆਉਣ ਵਾਲੇ ਅਸਥਾਈ ਨਿਵਾਸੀਆਂ ਦੀ ਗਿਣਤੀ ਨੂੰ ਘਟਾਉਣ ਲਈ ਹਰ ਰੋਜ਼ ਨਿਯਮ ਬਦਲ ਰਹੀ ਹੈ। ਹੁਣ ਕੈਨੇਡਾ ਨੇ ਪ੍ਰਵਾਸੀਆਂ ਦੀ ਗਿਣਤੀ ਨੂੰ ਘੱਟ ਕਰਨ ਲਈ ਵਰਕ ਪਰਮਿਟ ਪ੍ਰੋਗਰਾਮ ਵਿੱਚ ਬਦਲਾਅ ਦਾ ਐਲਾਨ ਕੀਤਾ ਹੈ। ਇਹ ਬਦਲਾਅ 1 ਨਵੰਬਰ 2024 ਤੋਂ ਲਾਗੂ ਹੋਣਗੇ। ਇਹ ਪੋਸਟ ਗ੍ਰੈਜੂਏਟ ਵਰਕ ਪਰਮਿਟ ਪ੍ਰੋਗਰਾਮ (PGWP) ਲਈ ਲਾਗੂ ਕੀਤੇ ਗਏ ਹਨ। ਕਿਉਂਕਿ ਭਾਰਤ ਤੋਂ ਵਿਦੇਸ਼ ਜਾਣ ਵਾਲੇ ਲੋਕਾਂ ਲਈ ਕੈਨੇਡਾ ਇੱਕ ਪਸੰਦੀਦਾ ਟਿਕਾਣਾ ਹੈ, ਇਸ ਲਈ ਇਨ੍ਹਾਂ ਤਬਦੀਲੀਆਂ ਦਾ ਭਾਰਤੀਆਂ ਖ਼ਾਸ ਕਰ ਕੇ ਪੰਜਾਬੀਆਂ ‘ਤੇ ਵੱਡਾ ਅਸਰ ਪਵੇਗਾ।

ਹਾਲ ਹੀ ਦੇ ਸਾਲਾਂ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਅਸਥਾਈ ਵਿਦੇਸ਼ੀ ਕਾਮਿਆਂ ਸਮੇਤ ਕੈਨੇਡਾ ਆਉਣ ਵਾਲੇ ਅਸਥਾਈ ਨਿਵਾਸੀਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਪ੍ਰਵਾਸੀਆਂ ਦੀ ਗਿਣਤੀ ਨੂੰ ਲੈ ਕੇ ਕੈਨੇਡੀਅਨ ਭਾਈਚਾਰੇ ਵਿੱਚ ਵਿਰੋਧ ਵਧ ਰਿਹਾ ਹੈ। ਇਸ ਸਬੰਧੀ ਕੈਨੇਡਾ ਦੀ ਸਰਕਾਰ ਇਨ੍ਹਾਂ ਤਬਦੀਲੀਆਂ ਨੂੰ ਹੱਲ ਕਰਨ ਲਈ ਨਵੇਂ ਨਿਯਮ ਲਾਗੂ ਕਰ ਰਹੀ ਹੈ, ਤਾਂ ਜੋ ਇਮੀਗ੍ਰੇਸ਼ਨ ਦੀ ਮਾਤਰਾ ਨੂੰ ਕੰਟਰੋਲ ਕੀਤਾ ਜਾ ਸਕੇ।

ਕੈਨੇਡਾ ਜਾਣ ਵਾਲੇ ਵਿਦੇਸ਼ੀਆਂ ਨੂੰ PGWP ਲਈ ਯੋਗ ਹੋਣ ਲਈ General ਅਤੇ Physical Location eligibility ਯੋਗਤਾਵਾਂ ਨੂੰ ਪੂਰਾ ਕਰਨਾ ਲਾਜ਼ਮੀ ਹੈ। ਇਹ ਧਿਆਨ ਦੇਣ ਯੋਗ ਹੈ ਕਿ 1 ਨਵੰਬਰ, 2024 ਤੋਂ ਪਹਿਲਾਂ ਅਪਲਾਈ ਕਰਨ ਵਾਲਿਆਂ ਨੂੰ ਵੀ ਛੋਟ ਨਹੀਂ ਦਿੱਤੀ ਜਾਵੇਗੀ ਜੇਕਰ ਉਹ 1 ਨਵੰਬਰ ਤੋਂ ਬਾਅਦ ਪ੍ਰੋਗਰਾਮ ਲਈ ਅਪਲਾਈ ਕਰ ਰਹੇ ਹਨ। ਇਨ੍ਹਾਂ ਬਿਨੈਕਾਰਾਂ ਨੂੰ ਨਵੀਆਂ ਲੋੜਾਂ ਵੀ ਪੂਰੀਆਂ ਕਰਨਾ ਪਵੇਗਾ।

ਕੈਨੇਡਾ ਜਾਣ ਵਾਲਿਆਂ ਲਈ ਭਾਸ਼ਾ ਦੀ ਮੁਹਾਰਤ ਦੇ ਨਿਯਮ ਹੁਣ ਹੋਰ ਸਖ਼ਤ ਹੋ ਜਾਣਗੇ। ਨਵੰਬਰ 1, 2024 ਨੂੰ ਜਾਂ ਇਸ ਤੋਂ ਬਾਅਦ ਸਾਰੇ ਬਿਨੈਕਾਰਾਂ ਨੂੰ ਫ੍ਰੈਂਚ ਜਾਂ ਅੰਗਰੇਜ਼ੀ ਵਿੱਚ ਮੁਹਾਰਤ ਸਾਬਤ ਕਰਨੀ ਚਾਹੀਦੀ ਹੈ। PGWP ਪ੍ਰੋਗਰਾਮ ਨੂੰ ਅਪਣਾਉਣ ਵਾਲਿਆਂ ਨੂੰ ਕੈਨੇਡੀਅਨ ਲੈਂਗੂਏਜ ਬੈਂਚਮਾਰਕ (CLB) ਪੱਧਰ 7 ਪ੍ਰਾਪਤ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਗ੍ਰੈਜੂਏਟ ਹੋ ਤਾਂ ਤੁਹਾਨੂੰ CLB ਪੱਧਰ 5 ਪ੍ਰਾਪਤ ਕਰਨ ਦੀ ਲੋੜ ਹੋਵੇਗੀ।

ਕੈਨੇਡਾ ਵਿੱਚ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਚੋਣਾਂ ਹੋਣੀਆਂ ਹਨ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲੋਕਪ੍ਰਿਅਤਾ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਦੇਸ਼ ਵਿੱਚ ਮਹਿੰਗਾਈ ਲਗਾਤਾਰ ਵੱਧ ਰਹੀ ਹੈ। ਘਰਾਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ ਅਤੇ ਇੱਕ ਵਿਸ਼ਾਲ ਰਿਹਾਇਸ਼ੀ ਸੰਕਟ ਪੈਦਾ ਹੋ ਗਿਆ ਹੈ। ਟਰੂਡੋ ਸਰਕਾਰ ਆਪਣੀ ਨਾਕਾਮੀ ਦਾ ਦੋਸ਼ ਦੇਸ਼ ‘ਚ ਪ੍ਰਵਾਸੀਆਂ ‘ਤੇ ਮੜ੍ਹ ਕੇ ਆਪਣੇ ਆਪ ਨੂੰ ਬਚਾਉਣਾ ਚਾਹੁੰਦੀ ਹੈ। ਇਹੀ ਕਾਰਨ ਹੈ ਕਿ ਟਰੂਡੋ ਦੀ ਲਿਬਰਲ ਸਰਕਾਰ ਪ੍ਰਵਾਸੀਆਂ ‘ਤੇ ਨਿਯਮਾਂ ਨੂੰ ਸਖ਼ਤ ਕਰਕੇ ਲੋਕਾਂ ਵਿੱਚ ਆਪਣਾ ਅਕਸ ਸੁਧਾਰਨਾ ਚਾਹੁੰਦੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

2 ਮੋਟਰਸਾਈਕਲਾਂ ਦੀ ਹੋਈ ਜ਼ਬਰਦਸਤ ਟੱਕਰ, 3 ਨੌਜਵਾਨਾਂ ਦੀ ਮੌਤ

ਅਮਰੀਕਾ ‘ਚ ਤੂਫ਼ਾਨ ‘ਹੇਲੇਨ’ ਨੇ ਮਚਾਈ ਤਬਾਹੀ, ਹੁਣ ਤੱਕ 227 ਮੌਤਾਂ