ਨਿਊਜ਼ੀਲੈਂਡ, 16 ਫਰਵਰੀ 2023 – ਨਿਊਜੀਲੈਂਡ ‘ਚ ਚੱਕਰਵਾਤੀ ਤੂਫਾਨ ਗੈਬਰੀਅਲ ਤੋਂ ਬਾਅਦ ਹੁਣ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਬੁੱਧਵਾਰ ਨੂੰ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.1 ਦਰਜ ਕੀਤੀ ਗਈ। ਇਸ ਦਾ ਕੇਂਦਰ ਪਾਰਾਪਾਰਾਮੂ ਸ਼ਹਿਰ ਤੋਂ 50 ਕਿਲੋਮੀਟਰ ਦੂਰ ਸੀ। ਰਾਜਧਾਨੀ ਵੈਲਿੰਗਟਨ ਅਤੇ ਆਕਲੈਂਡ ਅਤੇ ਕ੍ਰਾਈਸਟਚਰਚ ਸ਼ਹਿਰਾਂ ਵਿੱਚ ਲੋਕਾਂ ਨੇ ਕਰੀਬ 30 ਸਕਿੰਟਾਂ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ।
ਇਸ ਤੋਂ ਥੋੜ੍ਹੀ ਦੇਰ ਬਾਅਦ 4.0 ਤੀਬਰਤਾ ਦਾ ਦੂਜਾ ਝਟਕਾ ਵੀ ਲੱਗਾ। ਇਸ ਦਾ ਕੇਂਦਰ ਦੱਖਣ-ਪੱਛਮ ਵਿੱਚ ਟੌਮਾਰੁਨੁਈ ਸ਼ਹਿਰ ਸੀ। ਹਾਲਾਂਕਿ ਨੈਸ਼ਨਲ ਐਮਰਜੈਂਸੀ ਮੈਨੇਜਮੈਂਟ ਏਜੰਸੀ ਨੇ ਕਿਹਾ ਹੈ ਕਿ ਸੁਨਾਮੀ ਦਾ ਕੋਈ ਖ਼ਤਰਾ ਨਹੀਂ ਹੈ। ਫਿਲਹਾਲ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

