ਨਵੀਂ ਦਿੱਲੀ, 5 ਅਗਸਤ 2023 – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ ‘ਚ 3 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਨਾਲ ਉਹ ਅਗਲੇ 5 ਸਾਲਾਂ ਤੱਕ ਚੋਣ ਨਹੀਂ ਲੜ ਸਕਣਗੇ। ਇਸਲਾਮਾਬਾਦ ਦੀ ਹੇਠਲੀ ਅਦਾਲਤ ਨੇ ਖਾਨ ਦੀ ਤੁਰੰਤ ਗ੍ਰਿਫਤਾਰੀ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਸ ‘ਤੇ 1 ਲੱਖ ਪਾਕਿਸਤਾਨੀ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
ਅਦਾਲਤ ਨੇ ਕਿਹਾ ਹੈ ਕਿ ਪੀਟੀਆਈ ਚੇਅਰਮੈਨ ਇਮਰਾਨ ਨੇ ਤੋਸ਼ਾਖਾਨਾ ਮਾਮਲੇ ਵਿੱਚ ਪਾਕਿਸਤਾਨ ਦੇ ਚੋਣ ਕਮਿਸ਼ਨ ਨੂੰ ਗਲਤ ਜਾਣਕਾਰੀ ਦਿੱਤੀ ਸੀ। ਇਸ ਦੇ ਨਾਲ ਹੀ ਉਹ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸੀ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਅਦਾਲਤ ‘ਚ ਸੁਣਵਾਈ ਤੋਂ ਬਾਅਦ ਦੁਪਹਿਰ 12:30 ਵਜੇ ਤੱਕ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਸੀ। ਪਰ ਇਸ ਤੋਂ ਬਾਅਦ ਵੀ ਜਦੋਂ ਇਮਰਾਨ ਅਦਾਲਤ ਨਹੀਂ ਪਹੁੰਚੇ ਤਾਂ ਜੱਜ ਨੇ ਫੈਸਲਾ ਸੁਣਾ ਦਿੱਤਾ।