ਚੰਡੀਗੜ੍ਹ, 30 ਸਤੰਬਰ 2023 – ਬਰਤਾਨੀਆ ਵਿੱਚ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਨੂੰ ਕੱਟੜਪੰਥੀ ਸਿੱਖਾਂ ਨੇ ਸਕਾਟਲੈਂਡ ਦੇ ਇੱਕ ਗੁਰਦੁਆਰੇ ਵਿੱਚ ਜਾਣ ਤੋਂ ਰੋਕ ਦਿੱਤਾ। ਇਹ ਉਹੀ ਗੁਰਦੁਆਰਾ ਹੈ ਜਿੱਥੇ ਦੋਰਾਇਸਵਾਮੀ ਖਾਲਿਸਤਾਨੀ ਗਤੀਵਿਧੀਆਂ ਸਬੰਧੀ ਗੁਰਦੁਆਰਾ ਕਮੇਟੀ ਨਾਲ ਮੀਟਿੰਗ ਕਰਨ ਆਏ ਸਨ।
ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਵਿੱਚ ਕੱਟੜਪੰਥੀ ਸਿੱਖ ਸਮਰਥਕਾਂ ਨੇ ਗੁਰਦੁਆਰੇ ਦੇ ਬਾਹਰ ਭਾਰਤੀ ਹਾਈ ਕਮਿਸ਼ਨ ਦੋਰਾਇਸਵਾਮੀ ਨੂੰ ਘੇਰਿਆ ਹੋਇਆ ਨਜ਼ਰ ਆ ਰਿਹਾ ਹੈ ਅਤੇ ਉਸ ਨੂੰ ਗੁਰਦੁਆਰੇ ਵਿੱਚ ਦਾਖਲ ਹੋਣ ਤੋਂ ਰੋਕਿਆ ਜਾ ਰਿਹਾ ਹੈ। ਇਸ ਤੋਂ ਬਾਅਦ ਇਕ ਕਾਰ ਆਈ ਅਤੇ ਦੋਰਾਇਸਵਾਮੀ ਉਸ ਵਿਚ ਬੈਠ ਗਏ ਅਤੇ ਉਥੋਂ ਚਲੇ ਗਏ।
ਲੰਡਨ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਹਮਲੇ ਤੋਂ ਬਾਅਦ ਇਹ ਦੂਜੀ ਵੱਡੀ ਘਟਨਾ ਹੈ। ਭਾਰਤੀ ਦੂਤਾਵਾਸ ‘ਤੇ ਹਮਲੇ ਤੋਂ ਬਾਅਦ ਪਹਿਲੀ ਵਾਰ ਐਨਆਈਏ ਦੀ ਟੀਮ ਜਾਂਚ ਲਈ ਦੇਸ਼ ਤੋਂ ਬਾਹਰ ਗਈ ਸੀ। ਇਸ ਦੇ ਨਾਲ ਹੀ ਇਨ੍ਹਾਂ ਘਟਨਾਵਾਂ ਤੋਂ ਬਾਅਦ ਬ੍ਰਿਟਿਸ਼ ਸਰਕਾਰ ਨੇ ਭਾਰਤ ਨੂੰ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਅਤੇ ਇਸ ਦੇ ਕਰਮਚਾਰੀਆਂ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕਣ ਦਾ ਭਰੋਸਾ ਦਿੱਤਾ ਹੈ।